ਚੰਡੀਗੜ੍ਹ, 18 ਅਕਤੂਬਰ : ਡਿਜੀਟਲ ਇੰਸਪੈਕਟਰ ਜਨਰਲ ਆਫ਼ ਪੁਲਿਸ (DIG) ਹਰਚਰਨ ਸਿੰਘ ਭੁੱਲਰ, ਜਿਨ੍ਹਾਂ ਨੂੰ ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਟੀਮ ਨੇ ਚੰਡੀਗੜ੍ਹ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਸੂਬਾ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਵੱਲੋਂ ਸਰਕਾਰ ਨੂੰ ਸੌਂਪੀ ਗਈ ਰਿਪੋਰਟ ਤੋਂ ਬਾਅਦ ਮੁਅੱਤਲੀ ਦਾ ਹੁਕਮ ਜਾਰੀ ਕੀਤਾ ਗਿਆ ਸੀ।
ਰੋਪੜ ਰੇਜ਼ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਬੀਤੇ ਦਿਨ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ। ਦੱਸ ਦੇਈਏ ਕਿ ਸੀਬੀਆਈ ਨੇ ਛਾਪੇਮਾਰੀ ਦੌਰਾਨ 7 ਕਰੋੜਤੋਂ ਵੱਧ ਨਗਦੀ, ਸੋਨੇ ਦੇ ਗਹਿਣੇ, ਮਹਿੰਗੀਆਂ ਘੜੀਆਂ ਤੇ 50 ਤੋਂ ਵੱਧ ਜਾਇਦਾਦਾਂ ਦੇ ਵੇਰਵੇ ਬਰਾਮਦ ਕੀਤੇ ਸਨ।
Read More : ਰਾਜ ਸਭਾ ਦੇ ਮੈਂਬਰ ਸਾਹਨੀ ਵੱਲੋਂ ਜਵੰਦਾ ਪਰਿਵਾਰ ਨੂੰ ਪੂਰੀ ਹਮਾਇਤ ਦੇਣ ਦਾ ਐਲਾਨ