Lal Chand Kataruchak

3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 37,000 ਕਰੋੜ ਰੁਪਏ ਤੋਂ ਵੱਧ ਦੀ ਸਿੱਧੀ ਅਦਾਇਗੀ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 11 ਨਵੰਬਰ, 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਨੇ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਮੰਡੀਆਂ ਵਿੱਚ ਝੋਨੇ ਦੀ ਕੁੱਲ ਆਮਦ 173 ਲੱਖ ਮੀਟ੍ਰਿਕ ਟਨ (LMT) ਤੋਂ ਵੱਧ ਹੋ ਗਈ ਹੈ।

ਮੰਤਰੀ ਨੇ ਕਿਹਾ ਕਿ ਝੋਨੇ ਦੀ ਕੁੱਲ ਖਰੀਦ ਵੀ 169 ਲੱਖ ਮੀਟ੍ਰਿਕ ਟਨ ਤੋਂ ਵੱਧ ਹੋ ਗਈ ਹੈ, ਜੋ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਖਰੀਦ ਕਾਰਜਾਂ ਦੇ ਸੁਚਾਰੂ, ਨਿਰਵਿਘਨ ਅਤੇ ਯੋਜਨਾਬੱਧ ਸੰਚਾਲਨ ਨੂੰ ਦਰਸਾਉਂਦੀ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਝੋਨੇ ਦੀ ਲਿਫਟਿੰਗ ਕਾਰਜ ਵੀ ਚੰਗੀ ਰਫ਼ਤਾਰ ਨਾਲ ਅੱਗੇ ਵਧ ਰਹੇ ਹਨ। ਹੁਣ ਤੱਕ 128.22 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ, ਜਿਸ ਨਾਲ ਮੰਡੀਆਂ ਦੀ ਸਮੇਂ ਸਿਰ ਨਿਕਾਸੀ ਅਤੇ ਖਰੀਦੇ ਗਏ ਝੋਨੇ ਦੀ ਸੁਚਾਰੂ ਢੋਆ-ਢੁਆਈ ਯਕੀਨੀ ਬਣਾਈ ਜਾ ਰਹੀ ਹੈ।

ਕਿਸਾਨਾਂ ਦੀ ਭਲਾਈ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੰਤਰੀ ਨੇ ਕਿਹਾ ਕਿ ਹੁਣ ਤੱਕ 3.82 ਲੱਖ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 37,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ ਕਰਵਾਈ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਿਰਵਿਘਨ ਖਰੀਦ, ਸਮੇਂ ਸਿਰ ਲਿਫਟਿੰਗ, ਅਨਾਜ ਦੇ ਹਰ ਦਾਣੇ ਦੀ ਖਰੀਦ ਅਤੇ ਹਰੇਕ ਕਿਸਾਨ ਨੂੰ ਤੁਰੰਤ ਭੁਗਤਾਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *