ਪਟਿਆਲਾ, 23 ਸਤੰਬਰ : ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਜ਼ਿਲਾ ਪੱਧਰ ’ਤੇ ਕਿਸਾਨ ਸਹਾਇਤਾ ਕੇਂਦਰ ਖੋਲ੍ਹਿਆ ਗਿਆ ਹੈ, ਜਿਸ ’ਚ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹਿਣਗੇ।
ਇਸ ਸਬੰਧੀ ਇਕ ਟੋਲ ਫ੍ਰੀ ਨੰਬਰ 0175-2350550 ਵੀ ਜਾਰੀ ਕੀਤਾ ਗਿਆ ਹੈ, ਜਿਸ ’ਤੇ ਫੋਨ ਕਰ ਕੇ ਕੋਈ ਵੀ ਕਿਸਾਨ ਪਰਾਲੀ ਪ੍ਰਬੰਧਨ ਲਈ ਸਹਾਇਤਾ ਦੀ ਮੰਗ ਕਰ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਪਰਾਲੀ ਨੂੰ ਅੱਗ ਲੱਗਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਇਸ ਨੰਬਰ ਤੇ ਜਾਣਕਾਰੀ ਦੇ ਸਕਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਡਾ. ਸਿੰਘ ਨੇ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਨੋਡਲ ਅਤੇ ਕਲਸਟਰ ਅਫ਼ਸਰਾਂ ਨਾਲ ਤਾਲਮੇਲ ਕਰਨਗੇ। ਜੇਕਰ ਕਿਸਾਨਾਂ ਦੀ ਕੋਈ ਮੰਗ ਆਉਂਦੀ ਹੈ ਤਾਂ ਉਹ ਨੋਟ ਕਰਨਗੇ। ਜੇਕਰ ਕਿਸੇ ਵੀ ਕਿਸਾਨ ਵੱਲੋਂ ਅੱਗ ਲਾਉਣ ਦੀ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਉਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਉਣਗੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪਰਾਲੀ ਸਬੰਧੀ ਸਮੱਸਿਆ ਜਾ ਅੱਗ ਲੱਗਣ ਸਬੰਧੀ ਜਾਣਕਾਰੀ ਨੂੰ ਤੁਰੰਤ ਇਸ ਸਹਾਇਤਾ ਕੇਂਦਰ ’ਤੇ ਸਾਂਝਾ ਕਰਨ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜੇਕਰ ਕਿਸੇ ਕਿਸਾਨ ਭਰਾ ਨੂੰ ਖੇਤਾਂ ’ਚ ਕੰਮ ਕਰਨ ਲਈ ਖੇਤੀਬਾੜੀ ਸਬੰਧੀ ਮਸ਼ੀਨ ਅਤੇ ਕਿਸੇ ਪ੍ਰਕਾਰ ਦੀ ਜਾਣਕਾਰੀ ਪ੍ਰਾਪਤ ਕਰਨ ਦੀ ਲੋੜ ਪੈਂਦੀ ਹੈ ਤਾਂ ਉਹ ਤੁੰਰਤ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਉਹ ਵੈੱਬਸਾਈਟ ਰਾਹੀਂ ਵੀ ਆਪਣੇ ਪਿੰਡ ’ਚ ਲਾਏ ਗਏ ਨੋਡਲ ਅਤੇ ਕਲਸਟਰ ਅਧਿਕਾਰੀ ਤੋਂ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
Read More : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੇ ਜੇਲ ਵਿਚ ਮਜੀਠੀਆ ਨਾਲ ਕੀਤੀ ਮੁਲਾਕਾਤ