ਚੰਡੀਗੜ੍ਹ, 20 ਅਕਤੂਬਰ : ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਸੰਜੀਵ ਅਰੋੜਾ, ਡਾ. ਬਲਬੀਰ ਸਿੰਘ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ ਸਿੰਘ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਤੇ ਮੋਹਿੰਦਰ ਭਗਤ ਨੇ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਦੀਵਾਲੀ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸੱਭਿਆਚਾਰਕ ਵਿਰਾਸਤ ਦੀਆਂ ਕਦਰਾਂ-ਕੀਮਤਾਂ ਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸੁਰੱਖਿਅਤ ਬਣਾਉਣ ਲਈ ਸਭਨਾਂ ਨੂੰ ਗਰੀਨ ਦੀਵਾਲੀ ਮਨਾਉਣ ਦੀ ਪਹਿਲ ਕਰਨੀ ਚਾਹੀਦੀ ਹੈ ਕਿਉਂਕਿ ਪ੍ਰਦੂਸ਼ਣ ਦੀ ਸਮੱਸਿਆ ਗੰਭੀਰ ਹੈ ਅਤੇ ਇਹ ਸਾਨੂੰ ਸਭਨਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਨੇ ਸੂਬੇ ਦੇ ਲੋਕਾਂ ਦੀ ਭਲਾਈ ਤੇ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ ਤੇ ਉਮੀਦ ਪ੍ਰਗਟਾਈ ਕਿ ਇਹ ਤਿਉਹਾਰ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ, ਸ਼ਾਂਤੀ ਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇਗਾ।
Read More : 10 ਦਿਨਾਂ ਤੋਂ ਅਮਰੀਕਾ ਵਿਚ ਪੰਜਾਬੀ ਨੌਜਵਾਨ ਲਾਪਤਾ