ਅੰਮ੍ਰਿਤਸਰ, 29 ਮਾਰਚ : ਡੀ. ਐੱਮ. ਰੰਧਾਵਾ ਖੁਦਕੁਸ਼ੀ ਕੇਸ ਵਿਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਅੰਮ੍ਰਿਤਸਰ ਜ਼ਿਲਾ ਅਦਾਲਤ ਨੇ ਭੁੱਲਰ ਦਾ ਪੁਲਸ ਰਿਮਾਂਡ 3 ਦਿਨ ਹੋਰ ਵਧਾ ਦਿੱਤਾ ਹੈ। ਪੰਜ ਦਿਨ ਦਾ ਰਿਮਾਂਡ ਪੂਰੀ ਹੋਣ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਦੁਬਾਰਾ ਅਦਾਲਤ ’ਚ ਪੇਸ਼ ਕਰ ਕੇ ਅੱਗੇ ਦੀ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।
ਜਾਣਕਾਰੀ ਅਨੁਸਾਰ ਇਸ ਮਾਮਲੇ ਵਿਚ ਕੁੱਲ ਤਿੰਨ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਫਿਲਹਾਲ ਸਿਰਫ਼ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਹੋਈ ਹੈ, ਜਦੋਂ ਕਿ ਉਨ੍ਹਾਂ ਦੇ ਪਿਤਾ ਅਤੇ ਨਿੱਜੀ ਸਹਾਇਕ (ਪੀ. ਏ.) ਅਜੇ ਫਰਾਰ ਦੱਸੇ ਜਾ ਰਹੇ ਹਨ। ਦੋਵਾਂ ਦੀ ਭਾਲ ਵਿਚ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਵੇਅਰ ਹਾਊਸ ਡਿਸਟ੍ਰਿਕਟ ਮੈਨੇਜਰ ਡੀ. ਐੱਮ. ਰੰਧਾਵਾ ਨੇ ਆਤਮ-ਹੱਤਿਆ ਤੋਂ ਪਹਿਲਾਂ ਇਕ ਵੀਡੀਓ ਰਿਕਾਰਡ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਲਾਲਜੀਤ ਸਿੰਘ ਭੁੱਲਰ ਦਾ ਨਾਂ ਲਿਆ ਸੀ। ਇਸੇ ਵੀਡੀਓ ਦੇ ਆਧਾਰ ’ਤੇ ਪੁਲਸ ਨੇ ਜਾਂਚ ਤੇਜ਼ ਕੀਤੀ ਹੈ।
Read More : ਵਿਧਾਇਕ ਪਠਾਣਮਾਜਰਾ ਮੁੜ 7 ਦਿਨਾਂ ਦੇ ਪੁਲਸ ਰਿਮਾਂਡ ’ਤੇ, ਪਾਸਪੋਰਟ ਕਬਜ਼ੇ ’ਚ
