NRI ਅਤੇ ਸੰਸਦੀ ਮਾਮਲਿਆਂ ਦੀ ਵੀ ਮਿਲੀ ਜ਼ਿੰਮੇਵਾਰੀ; ਅਹੁਦਾ ਸੰਭਾਲਦਿਆਂ ਹੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ
ਚੰਡੀਗੜ੍ਹ, 28 ਮਾਰਚ : ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਰਸਮੀ
ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਜੇਲ੍ਹ ਵਿਭਾਗ ਦੇ ਨਾਲ-ਨਾਲ ਉਨ੍ਹਾਂ ਕੋਲ ਐਨਆਰਆਈ (NRI) ਅਤੇ ਸੰਸਦੀ ਮਾਮਲਿਆਂ ਵਰਗੇ ਅਹਿਮ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਰਹੇਗੀ।
ਅਹੁਦਾ ਸੰਭਾਲਣ ਉਪਰੰਤ ਡਾ. ਰਵਜੋਤ ਸਿੰਘ ਨੇ ‘ਆਮ ਆਦਮੀ ਪਾਰਟੀ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਵੱਲੋਂ ਜਤਾਏ ਭਰੋਸੇ ‘ਤੇ ਖ਼ਰੇ ਉਤਰਨਗੇ।
ਕਾਰਜਭਾਰ ਸੰਭਾਲਦਿਆਂ ਹੀ ਉਨ੍ਹਾਂ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਅਧਿਕਾਰੀਆਂ ਨੇ ਪੇਸ਼ਕਾਰੀ ਰਾਹੀਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਉਪਲਬਧੀਆਂ ਅਤੇ ਮੌਜੂਦਾ ਚੁਣੌਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ ਕਿ ਜੇਲ੍ਹ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਕੈਦੀਆਂ ਦੇ ਸੁਧਾਰ ਲਈ ਨਵੀਂਆਂ ਪ੍ਰਣਾਲੀਆਂ ਲਾਗੂ ਕਰਨ ਦੇ ਨਾਲ-ਨਾਲ ਬਿਹਤਰ ਸਹੂਲਤਾਂ ਯਕੀਨੀ ਬਣਾਈਆਂ ਜਾਣਗੀਆਂ।
Read More : ਸੋਸ਼ਲ ਮੀਡੀਆ ਟ੍ਰੋਲਿੰਗ ‘ਤੇ ਭੜਕੇ ਗੁਰਪ੍ਰੀਤ ਘੁੱਗੀ; ਅਕਸ ਖ਼ਰਾਬ ਕਰਨ ਦੀ ਸਾਜ਼ਿਸ਼ ਵਿਰੁੱਧ ਤੋੜੀ ਚੁੱਪੀ
