ਛੋਟਾ ਡਰੋਨ

ਫਿਰੋਜ਼ਪੁਰ ਸਰਹੱਦ ਨੇੜੇ ਡਰੋਨ ਮਿਲਿਆ

ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫਿਰੋਜ਼ਪੁਰ, 3 ਫਰਵਰੀ: ਫਿਰੋਜ਼ਪੁਰ ’ਚ ਬੀ. ਐੱਸ. ਐੱਫ. ਦੀ 158ਵੀਂ ਬਟਾਲੀਅਨ ਨੇ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇਕ ਛੋਟਾ ਡਰੋਨ ਬਰਾਮਦ ਕੀਤਾ ਹੈ।

ਇਸ ਸਬੰਧੀ ਬੀ. ਐੱਸ. ਐੱਫ. ਅਧਿਕਾਰੀ ਰਣਜੀਤ ਸਿੰਘ ਦੁਆਰਾ ਦਿੱਤੀ ਗਈ ਲਿਖਤੀ ਜਾਣਕਾਰੀ ਦੇ ਆਧਾਰ ’ਤੇ ਥਾਣਾ ਮਮਦੋਟ ਦੀ ਪੁਲਸ ਨੇ ਏਅਰਕ੍ਰਾਫਟ ਐਕਟ, 1934 ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।

ਏ. ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਦੀ 158ਵੀਂ ਬਟਾਲੀਅਨ ਦੇ ਅਧਿਕਾਰੀਆਂ ਮੁਤਾਬਕ, ਬੀ. ਓ. ਪੀ. ਐੱਲ. ਐੱਸ. ਵਾਲਾ ਦੇ ਖੇਤਰ ’ਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ।

ਇਸ ਮੁਹਿੰਮ ਦੌਰਾਨ ਉਨ੍ਹਾਂ ਨੂੰ ਇਕ ਛੋਟਾ ਡਰੋਨ ਮਿਲਿਆ, ਜਿਸ ਬਾਰੇ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਹ ਪਾਕਿਸਤਾਨੀ ਸਮੱਗਲਰਾਂ ਦੁਆਰਾ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੀ ਸਪਲਾਈ ਲਈ ਭੇਜਿਆ ਗਿਆ ਸੀ। ਪੁਲਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read More : 10 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ

Leave a Reply

Your email address will not be published. Required fields are marked *