ਫਿਰੋਜ਼ਪੁਰ, 4 ਅਗਸਤ : ਫਿਰੋਜ਼ਪੁਰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਖੇਤਾਂ ’ਚ ਸਰਚ ਆਪ੍ਰੇਸ਼ਨ ਦੌਰਾਨ ਬੀ. ਐੱਸ. ਐੱਫ. ਨੇ ਇਕ ਡਰੋਨ ਬਰਾਮਦ ਕੀਤਾ। ਬੀ. ਐੱਸ. ਐੱਫ. ਦੀ 155 ਬਟਾਲੀਅਨ ਦੇ ਕੰਪਨੀ ਕਮਾਂਡਰ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਇਸ ਬਰਾਮਦ ਡਰੋਨ ਸਬੰਧੀ ਇਕ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਅਧਿਕਾਰੀ ਮਹੇਸ਼ ਕੁਮਾਰ ਵਰਮਾ ਨੇ ਪੁਲਸ ਨੂੰ ਦਿੱਤੀ ਲਿਖਤੀ ਜਾਣਕਾਰੀ ’ਚ ਦੱਸਿਆ ਹੈ ਕਿ ਬੀ. ਐੱਸ. ਐੱਫ. ਨੇ ਸਰਹੱਦ ਨੇੜੇ ਇਕ ਡਰੋਨ ਦੀ ਗਤੀਵਿਧੀ ਦੇਖੀ ਅਤੇ ਉਸ ਡਰੋਨ ਨੂੰ ਡੇਗਣ ਲਈ ਤੁਰੰਤ ਕਾਰਵਾਈ ਕੀਤੀ ਗਈ।
ਜਦੋਂ ਬੀ. ਐੱਸ. ਐੱਫ. ਨੇ ਉਸ ਖੇਤਰ ’ਚ ਸਰਚ ਆਪ੍ਰੇਸ਼ਨ ਕੀਤਾ ਤਾਂ ਪਿੰਡ ਬਾਰੇ ਕੇ ਦੇ ਖੇਤਾਂ ’ਚੋਂ ਇਕ ਡਰੋਨ ਮਾਡਲ ਡੀ. ਜੇ. ਆਈ. ਮੈਵਿਕ 3 ਕਲਾਸਿਕ ਬਰਾਮਦ ਕੀਤਾ ਗਿਆ। ਜਾਣਕਾਰੀ ਅਨੁਸਾਰ ਇਹ ਡਰੋਨ ਪਾਕਿਸਤਾਨ ਤੋਂ ਭੇਜਿਆ ਗਿਆ ਸੀ।
Read More : ਪ੍ਰਦਰਸ਼ਨ ਦੌਰਾਨ ਅਕਾਲੀ ਆਗੂ ਮਲੂਕਾ ਦੀ ਵਿਗੜੀ ਸਿਹਤ
