ਤਰਨਤਾਰਨ, 18 ਅਕਤੂਬਰ : ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਇਕ ਡਰੋਨ ਬਰਾਮਦ ਕਰਨ ਵਿੱਚ ਪੁਲਸ ਤੇ ਬੀ.ਐੱਸ.ਐੱਫ. ਵੱਲੋਂ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਇਸ ਦੇ ਸਬੰਧ ਵਿਚ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਬੀ. ਐੱਸ. ਐੱਫ. ਦੇ ਅਧਿਕਾਰੀ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪਿੰਡ ਮਾੜੀ ਕੰਬੋਕੇ ਵਿਖੇ ਬੀ. ਐੱਸ. ਐੱਫ. ਦੇ ਜਵਾਨਾਂ ਅਤੇ ਥਾਣਾ ਖਾਲੜਾ ਦੇ ਪੁਲਸ ਕਰਮਚਾਰੀਆਂ ਵੱਲੋਂ ਕਿਸਾਨ ਰਣਜੀਤ ਸਿੰਘ ਵਾਸੀ ਮਾੜੀ ਕੰਬੋਕੇ ਦੇ ਝੋਨੇ ਦੇ ਖੇਤ ਵਿਚੋਂ ਗੁਪਤ ਸੂਚਨਾ ਦੇ ਆਧਾਰ ’ਤੇ ਚਲਾਏ ਸਾਂਝੇ ਆਪਰੇਸ਼ਨ ਦੌਰਾਨ ਇਕ ਡਰੋਨ ਡੀ. ਜੇ. ਆਈ. ਮਾਵੀਸ 4 ਪ੍ਰੋ ਨੂੰ ਬਰਾਮਦ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਹ ਡਰੋਨ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਪੁੱਜਾ ਹੈ, ਜਿਸ ਨੂੰ ਪੁਲਸ ਵੱਲੋਂ ਆਪਣੇ ਕਬਜ਼ੇ ਵਿਚ ਲੈਂਦੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Read More : ਨੇਤਰਹੀਣਾਂ ਤੇ ਦਿਵਿਆਂਗਾਂ ਦੇ ਮੁਫਤ ਸਫਰ ਲਈ 84.26 ਲੱਖ ਜਾਰੀ : ਡਾ. ਬਲਜੀਤ ਕੌਰ