Trafficking networks

ਨਸ਼ੀਲੇ ਪਦਾਰਥ ਤੇ ਹਥਿਆਰਾਂ ਦੀ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼

4.03 ਕਿਲੋ ਹੈਰੋਇਨ ਤੇ 2 ਪਿਸਤੌਲ ਬਰਾਮਦ, 6 ਗ੍ਰਿਫ਼ਤਾਰ

ਅੰਮ੍ਰਿਤਸਰ, 25 ਸਤੰਬਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ 6 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਗੌਰਵ ਯਾਦਵ ਨੇ ਦਿੰਦਿਆ ਕਿਹਾ ਕਿ ਦਿੰਦਿਆ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁੱਲਾ ਰਹੀਮਾ ਉਤਾਰ ਦੇ ਰਹਿਣ ਵਾਲੇ ਜਗੀਰ ਸਿੰਘ ਉਰਫ਼ ਸੁੱਚਾ (35), ਫਿਰੋਜ਼ਪੁਰ ਦੇ ਪਿੰਡ ਚਾਹ ਬੋਹੜੀਆ ਦੇ ਰਹਿਣ ਵਾਲੇ ਅੰਗਰੇਜ ਸਿੰਘ (20), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (30), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਪਲਵਿੰਦਰ ਸਿੰਘ (35), ਫਿਰੋਜ਼ਪੁਰ ਦੀ ਘਿੰਨੀਵਾਲਾ ਕੈਨਾਲ ਕਾਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ਼ ਲੱਕੀ (24) ਅਤੇ ਫਿਰੋਜ਼ਪੁਰ ਦੀ ਨੌਰੰਗ ਕੇ ਸਿਆਲ ਕੈਨਾਲ ਕਾਲੋਨੀ ਦੇ ਰਹਿਣ ਵਾਲੇ ਬਲਜਿੰਦਰ ਸਿੰਘ (42) ਵਜੋਂ ਹੋਈ ਹੈ। ਬਰਾਮਦ ਪਿਸਤੌਲਾਂ ਵਿਚ ਇਕ 9 ਐੱਮ. ਐੱਮ. ਗਲੌਕ ਅਤੇ ਇਕ 30 ਬੋਰ ਪਿਸਤੌਲ ਸ਼ਾਮਲ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰ ਸ਼ਾਹ ਦੇ ਸੰਪਰਕ ’ਚ ਸਨ। ਮੁਲਜ਼ਮ ਖੇਮਕਰਨ ਅਤੇ ਫਿਰੋਜ਼ਪੁਰ ਖੇਤਰਾਂ ’ਚ ਪਾਕਿ ਸਮੱਗਲਰਾਂ ਦੁਆਰਾ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ, ਜੋ ਅੱਗੇ ਅੰਮ੍ਰਿਤਸਰ ਖੇਤਰ ’ਚ ਸਪਲਾਈ ਕੀਤੀ ਜਾਂਦੀ ਸੀ।

ਡੀ. ਜੀ. ਪੀ. ਨੇ ਕਿਹਾ ਕਿ ਇਸ ਮਾਮਲੇ ’ਚ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ’ਚ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Read More : ਡਾ. ਬਲਜੀਤ ਕੌਰ ਨੇ ਹਲਕੇ ਦੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ

Leave a Reply

Your email address will not be published. Required fields are marked *