ਫਿਰੋਜ਼ਪੁਰ, 17 ਅਗਸਤ : ਐਂਟੀ ਨਾਰਕੋਟਿਕਸ ਟਾਸਕ ਫੋਰਸ ਫਿਰੋਜ਼ਪੁਰ ਰੇਂਜ ਦੀ ਪੁਲਸ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਕ ਨਸ਼ਾ ਤਸਕਰ ਨੂੰ 3 ਕਿਲੋ 4006 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ।
ਡੀ. ਐੱਸ. ਪੀ. ਜਸਬੀਰ ਸਿੰਘ ਪੰਨੂ ਨੇ ਦੱਸਿਆ ਕਿ ਏ. ਆਈ. ਜੀ. ਸੋਹਣ ਲਾਲ ਸੋਨੀ ਦੇ ਨਿਰਦੇਸ਼ਾਂ ਅਨੁਸਾਰ ਜਦੋਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਪੁਲਸ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੇਜਰ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਮੱਖੂ ਅਫੀਮ ਲਿਆ ਕੇ ਵੇਚਦਾ ਹੈ, ਜਿਸ ਕੋਲ ਭਾਰੀ ਮਾਤਰਾ ’ਚ ਅਫੀਮ ਹੈ ਅਤੇ ਵੇਚਣ ਲਈ ਮੋਟਰਸਾਈਕਲ ’ਤੇ ਆ ਰਿਹਾ ਹੈ ਤਾਂ ਪਰਮਿੰਦਰ ਸਿੰਘ ਅਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਨਾਮਜ਼ਦ ਸਮੱਗਲਰ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੇ ਕੋਲੋਂ ਤਲਾਸ਼ੀ ਲੈਣ ’ਤੇ 3 ਕਿਲੋ 406 ਗ੍ਰਾਮ ਅਫੀਮ ਬਰਾਮਦ ਹੋਈ।
ਗ੍ਰਿਫਤਾਰ ਕੀਤੇ ਗਏ ਸਮੱਗਲਰ ਦੇ ਬੈਕਵਰਡ ਅਤੇ ਫਾਰਵਰਡ ਲਿੰਕਸ ਟਰੇਸ ਕੀਤੇ ਜਾ ਰਹੇ ਹਨ ਅਤੇ ਅਦਾਲਤ ’ਚ ਪੇਸ਼ ਕਰਨ ਤੋਂ ਬਾਅਦ ਉਸ ਦਾ ਪੁਲਸ ਰਿਮਾਂਡ ਲਿਆ ਗਿਆ ਹੈ ਤੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਉਸ ਨੂੰ ਅਫੀਮ ਦੀ ਇਹ ਖੇਪ ਕਿਥੋਂ ਮਿਲੀ ਅਤੇ ਅੱਗੇ ਕਿਥੇ ਸਪਲਾਈ ਕੀਤਾ ਜਾਣੀ ਸੀ।
Read More : ਪੀਆਰਟੀਸੀ ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਖ਼ਤਮ