Bhagwant Mann

ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ : ਭਗਵੰਤ ਮਾਨ

ਮੁੱਖ ਮੰਤਰੀ ਮਾਨ ਨੇ ਤਲਬੀਰ ਗਿੱਲ ਨੂੰ ਹਲਕਾ ਮਜੀਠਾ ਦੀ ਸੌਂਪੀ ਜ਼ਿੰਮੇਵਾਰੀ

ਮਜੀਠਾ, 13 ਜੁਲਾਈ :- ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ, ਜਿਸ ਕਰ ਕੇ ਵਿਰੋਧੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ਿਆਂ ਦੇ ਛੋਟੇ ਵਪਾਰੀਆਂ ਤੋਂ ਲੈ ਕੇ ਨਸ਼ੇ ਦੇ ਵੱਡੇ ਸਮੱਗਲਰਾਂ ’ਤੇ ਵੀ ਵੱਡੀਆਂ ਕਾਰਵਾਈਆਂ ਕੀਤੀਆਂ ਹਨ ਜਿਸ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸੱਤਾ ਹਥਿਆਉਣ ਲਈ ਗਲਤ ਨੀਤੀਆਂ ਅਪਣਾ ਰਹੀਅਾਂ ਹਨ, ਜਿਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਂ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁੁਕਤ ਕੀਤਾ ਜਾਵੇਗਾ ਅਤੇ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਵਾਲੇ ਅਤੇ ਨਸ਼ਾ ਸਮੱਗਲਰਾਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖਸ਼ਿਆ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਲਬੀਰ ਗਿੱਲ ਨੂੰ ਹਲਕਾ ਮਜੀਠਾ ਦੀ ਸੌਂਪੀ ਜ਼ਿੰਮੇਵਾਰੀ ਦੌਰਾਨ ਮੂੰਹ ਮਿੱਠਾ ਕਰਵਾ ਕੇ ਥਾਪੜਾ ਦਿੰਦਿਆਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਹਲਕਾ ਮਜੀਠਾ ਵਿਚ ਤਕੜੇ ਹੋ ਕੇ ਮਿਹਨਤ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਨ ਮੌਕੇ ਵਿਸ਼ਵਾਸ ਦਿਵਾਉਦਿਆਂ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਹੋਰ ਵੀ ਡਟਵੀਂ ਮਿਹਨਤ ਕਰ ਕੇ ਹਰੇਕ ਆਗੂ ਤੇ ਵਰਕਰ ਨੂੰ ਨਾਲ ਲੈ ਕੇ ਪਾਰਟੀ ਦੇ ਝੰਡੇ ਨੂੰ ਬੁਲੰਦ ਕਰਾਂਗੇ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਖੇਮਕਰਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Read More : ਰਿਸ਼ਵਤ ਕੇਸ ਦੀ ਜਾਂਚ ਦੌਰਾਨ ਸਰਕਾਰੀ ਰਿਕਾਰਡ ਸਾੜਿਆ

Leave a Reply

Your email address will not be published. Required fields are marked *