Punjab-Police

ਅੰਮ੍ਰਿਤਸਰ ’ਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 7 ਕਿੱਲੋ ਹੈਰੋਇਨ ਸਮੇਤ 2 ਕਾਬੂ

ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਵੱਡੀ ਸਫ਼ਲਤਾ ਦਾ ਦਾਅਵਾ; ਤਸਕਰੀ ਲਈ ਵਰਤੀ ਜਾਂਦੀ ਕਾਰ ਤੇ ਮੋਟਰਸਾਈਕਲ ਵੀ ਜ਼ਬਤ

ਅੰਮ੍ਰਿਤਸਰ, 25 ਮਾਰਚ: ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਟੀਮ ਨੇ ਅੰਮ੍ਰਿਤਸਰ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੈਂਬਰਾਂ ਨੂੰ 7 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਇੰਦਰਜੀਤ ਸਿੰਘ (ਤਰਨਤਾਰਨ) ਅਤੇ ਰਵਿੰਦਰ ਸ਼ਰਮਾ (ਅੰਮ੍ਰਿਤਸਰ) ਵਜੋਂ ਹੋਈ ਹੈ।

ਪੁਲਿਸ ਨੇ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਤਸਕਰੀ ਲਈ ਵਰਤੀ ਜਾਂਦੀ ਇਕ ਬ੍ਰੇਜ਼ਾ ਕਾਰ ਅਤੇ ਇਕ ਮੋਟਰਸਾਈਕਲ ਵੀ ਆਪਣੇ ਕਬਜ਼ੇ ’ਚ ਲਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਮੁਲਜ਼ਮ ਝਬਾਲ ਰੋਡ ’ਤੇ ਹੈਰੋਇਨ ਦੀ ਵੱਡੀ ਖੇਪ ਦੀ ਡਿਲਵਰੀ ਦੇਣ ਆ ਰਹੇ ਹਨ। ਪੁਲਿਸ ਟੀਮਾਂ ਨੇ ਅੱਡਾ ਬੋਹੜੂ ਨੇੜੇ ਨਾਕਾਬੰਦੀ ਕਰਕੇ ਦੋਵਾਂ ਸ਼ੱਕੀਆਂ ਨੂੰ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ ਇੰਦਰਜੀਤ ਸਿੰਘ ਦੀ ਕਾਰ ਵਿੱਚੋਂ 4 ਕਿੱਲੋ ਅਤੇ ਰਵਿੰਦਰ ਸ਼ਰਮਾ ਕੋਲੋਂ 3 ਕਿੱਲੋ ਹੈਰੋਇਨ ਬਰਾਮਦ ਹੋਈ। ਮੁੱਢਲੀ ਜਾਂਚ ਮੁਤਾਬਕ ਇਹ ਮੁਲਜ਼ਮ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ੀਲੇ ਪਦਾਰਥਾਂ ਦੇ ਵਿਆਪਕ ਨੈੱਟਵਰਕ ਨਾਲ ਜੁੜੇ ਹੋਏ ਹਨ ਅਤੇ ਖੇਪ ਦੀ ਸਪਲਾਈ ’ਚ ਸਰਗਰਮ ਸਨ।

ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਪੂਰੇ ਗਿਰੋਹ ਦਾ ਪਤਾ ਲਗਾਇਆ ਜਾ ਸਕੇ।

Read More : ਰੰਧਾਵਾ ਖ਼ੁਦਕੁਸ਼ੀ ਮਾਮਲਾ: ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਹੋਵੇ ਜਾਂਚ : ਰਾਜਾ ਵੜਿੰਗ

Leave a Reply

Your email address will not be published. Required fields are marked *