Hoshiarpur-Police-2

ਨਸ਼ਾ ਤਸਕਰੀ ਤੇ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼, 4 ਗ੍ਰਿਫਤਾਰ

ਵਿਦੇਸ਼ੀ ਗੈਂਗਸਟਰਾਂ ਲਈ ਕੰਮ ਕਰਦੇ ਸਨ ਮੁਲਜ਼ਮ; ਕਰੀਬ 10 ਕਿੱਲੋ ਹੈਰੋਇਨ ਅਤੇ ਵਿਦੇਸ਼ੀ ਅਸਲਾ ਬਰਾਮਦ

ਹੁਸ਼ਿਆਰਪੁਰ, 20 ਅਪ੍ਰੈਲ : ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਹੁਸ਼ਿਆਰਪੁਰ ਪੁਲਿਸ ਨੇ ਇੱਕ ਅੰਤਰਰਾਜੀ ਅਤੇ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਪੁਲਿਸ ਨੇ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ 9.925 ਕਿਲੋਗ੍ਰਾਮ ਹੈਰੋਇਨ, ਦੋ ਵਿਦੇਸ਼ੀ ਪਿਸਤੌਲ, ਅੱਠ ਮੈਗਜ਼ੀਨ ਅਤੇ 40 ਕਾਰਤੂਸ ਬਰਾਮਦ ਕੀਤੇ ਹਨ।

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ‘ਐਕਸ’ (X) ‘ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਸਨ।

ਇਸ ਮਾਮਲੇ ਵਿੱਚ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਪੁਲਿਸ ਸਟੇਸ਼ਨ ਵਿਚ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਪੂਰੇ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Read More : ਬਠਿੰਡਾ ਰੇਲਵੇ ਟਰੈਕ ਅਤੇ ਚੰਡੀਗੜ੍ਹ ਦੇ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Leave a Reply

Your email address will not be published. Required fields are marked *