ਜਲੰਧਰ, 5 ਫਰਵਰੀ : ਜਲੰਧਰ ਵਿਚ ਇੱਕ ਬੇਹੱਦ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਕਲਯੁਗੀ ਪਿਤਾ ਨੇ ਆਪਣੀ ਹੀ 5 ਸਾਲਾ ਮਾਸੂਮ ਧੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਜਾਣਕਾਰੀ ਮੁਤਾਬਕ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਵਿਅਕਤੀ ਨੇ ਆਪਣੀ ਭੁੱਖੀ-ਪਿਆਸੀ ਧੀ ਦਾ ਗਲਾ ਘੁੱਟ ਦਿੱਤਾ, ਕਿਉਂਕਿ ਬੱਚੀ ਉਸ ਨੂੰ ਸ਼ਰਾਬ ਪੀਣ ਤੋਂ ਰੋਕ ਰਹੀ ਸੀ ਅਤੇ ਵਾਰ-ਵਾਰ ਖਾਣਾ ਮੰਗ ਰਹੀ ਸੀ। ਮ੍ਰਿਤਕ ਬੱਚੀ ਦੀ ਪਛਾਣ ਨਿਹਾਰਿਕਾ ਵਜੋਂ ਹੋਈ ਹੈ।
ਇਸ ਖ਼ੌਫ਼ਨਾਕ ਵਾਰਦਾਤ ਦਾ ਖੁਲਾਸਾ ਉਦੋਂ ਹੋਇਆ ਜਦੋਂ ਇੱਕ ਗੁਆਂਢੀ ਨੇ ਬੱਚੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਦੇਖਿਆ। ਉਹ ਤੁਰੰਤ ਬੱਚੀ ਨੂੰ ਹਸਪਤਾਲ ਲੈ ਕੇ ਗਿਆ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮ ਪਿਤਾ ਅਰਵਿੰਦਰ ਕੁਮਾਰ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Read More : ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ 10-11 ਫਰਵਰੀ ਨੂੰ ਸੂਬੇ ਵਿਚ ਲੱਗਣਗੇ ਵਿਸ਼ੇਸ਼ ਕੈਂਪ: ਵਿੱਤ ਮੰਤਰੀ
