ਗੋਲੀ

ਘਰੇਲੂ ਕਲੇਸ਼ ਕਾਰਨ ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦ ਨੂੰ ਵੀ ਮਾਰੀ ਗੋਲੀ

ਦੋਵਾਂ ਦੀ ਮੌਕੇ ’ਤੇ ਮੌਤ, ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ

ਬਟਾਲਾ, 3 ਮਈ : ਫਤਿਹਗੜ੍ਹ ਚੂੜੀਆਂ ਦੇ ਨਜ਼ਦੀਕੀ ਪਿੰਡ ਕਾਦੀਆਂ ਰਾਜਪੂਤਾਂ ਵਿਖੇ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪਤੀ-ਪਤਨੀ ਦੇ ਆਪਸੀ ਝਗੜੇ ਨੇ ਖ਼ੂਨੀ ਰੂਪ ਧਾਰਨ ਕਰ ਲਿਆ। ਇਸ ਦੁਖਦਾਈ ਘਟਨਾ ’ਚ ਪਤੀ ਵੱਲੋਂ ਆਪਣੀ ਪਤਨੀ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਖ਼ਤਮ ਕਰ ਲਈ ਗਈ।

ਇਸ ਸਬੰਧੀ ਡੀ. ਐੱਸ. ਪੀ. ਲਲਿਤ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ, ਜੋ ਖੇਤੀਬਾੜੀ ਦਾ ਕੰਮ ਕਰਦਾ ਸੀ, ਜਦਕਿ ਉਸ ਦੀ ਪਤਨੀ ਦੀ ਪਛਾਣ ਪਰਮਸ਼ੀਲ ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਪਤੀ-ਪਤਨੀ ਵਿਚਾਲੇ ਪਿਛਲੇ ਕਾਫ਼ੀ ਸਮੇਂ ਤੋਂ ਤਕਰਾਰ ਚੱਲ ਰਹੀ ਸੀ ਅਤੇ ਤਲਾਕ ਸਬੰਧੀ ਮਾਮਲਾ ਥਾਣੇ ’ਚ ਵਿਚਾਰ ਅਧੀਨ ਸੀ। ਅੱਜ ਅਚਾਨਕ ਦੋਵਾਂ ਵਿਚਾਲੇ ਬਹਿਸ ਇੰਨੀ ਵੱਧ ਗਈ ਕਿ ਗੁੱਸੇ ’ਚ ਆਏ ਬਲਜਿੰਦਰ ਸਿੰਘ ਨੇ ਇਹ ਖ਼ੌਫ਼ਨਾਕ ਕਦਮ ਚੁੱਕ ਲਿਆ।

ਡੀ. ਐੱਸ. ਪੀ. ਨੇ ਦੱਸਿਆ ਕਿ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬਲਜਿੰਦਰ ਸਿੰਘ ਦਾ ਇਹ ਦੂਸਰਾ ਵਿਆਹ ਸੀ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

Read More : ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ’ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖ਼ੁਦਕੁਸ਼ੀ

Leave a Reply

Your email address will not be published. Required fields are marked *