ਰਮਨਦੀਪ ਅਤੇ ਜਸਪ੍ਰੀਤ ਦੋਵਾਂ ਦੇ ਮੋਬਾਈਲ ਫੋਨਾਂ ਦੀ ਹੋਵੇਗੀ ਫੋਰੈਂਸਿਕ ਜਾਂਚ
ਅੰਮ੍ਰਿਤਸਰ, 20 ਜੂਨ :-ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਇਕ ਸਨਸਨੀਖੇਜ਼ ਮਾਮਲੇ ਵਿਚ ਅੰਮ੍ਰਿਤਸਰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਪਟਿਆਲਾ ਤੋਂ ਗ੍ਰਿਫ਼ਤਾਰ ਕੀਤੇ ਗਏ ਰਮਨਦੀਪ ਸਿੰਘ ਅਤੇ ਲੁਧਿਆਣਾ ਤੋਂ ਗ੍ਰਿਫ਼ਤਾਰ ਕੀਤੇ ਗਏ ਜਸਪ੍ਰੀਤ ਸਿੰਘ ਦੋਵਾਂ ਨੂੰ ਪੁਲਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਪਹਿਲਾਂ ਦੀਪਿਕਾ ਲੂਥਰਾ ਅਤੇ ਕੁਝ ਹੋਰ ਸੋਸ਼ਲ ਮੀਡੀਆ ਇੰਫਲੂਐਂਸਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀ ਆਂਸੀ। ਬਾਅਦ ਵਿਚ ਬੀ. ਕੇ. ਆਈ. ਅਤੇ ਕੁਝ ਹੋਰ ਨੌਜਵਾਨਾਂ ਨੇ ਈ-ਮੇਲ ਅਤੇ ਸੋਸ਼ਲ ਮੀਡੀਆ ਰਾਹੀਂ ਦੀਪਿਕਾ ਲੂਥਰਾ ਨੂੰ ਧਮਕੀਆਂ ਦਿੱਤੀਆਂ, ਜਿਸ ’ਤੇ ਪੁਲਸ ਨੇ ਦੀਪਿਕਾ ਲੂਥਰਾ ਨੂੰ ਸੁਰੱਖਿਆ ਪ੍ਰਦਾਨ ਕਰਨ ਤੋਂ ਬਾਅਦ ਉਸ ਨੂੰ ਧਮਕੀ ਦੇਣ ਵਾਲੇ ਲੋਕਾਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਸਭ ਤੋਂ ਪਹਿਲਾਂ ਪੁਲਸ ਨੇ ਰਮਨਦੀਪ ਸਿੰਘ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੁਲਸ ਰਮਨਦੀਪ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਤਿੰਨ ਦਿਨਾਂ ਦਾ ਰਿਮਾਂਡ ਪ੍ਰਾਪਤ ਕਰਨ ਵਿੱਚ ਸਫਲ ਰਹੀ।
ਇਸੇ ਤਰ੍ਹਾਂ ਕੱਲ ਪੁਲਸ ਨੇ ਲੁਧਿਆਣਾ ਤੋਂ ਜਸਪ੍ਰੀਤ ਸਿੰਘ ਨਾਮ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਕੱਲ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਹ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਸੀ, ਜਦੋਂ ਅੱਜ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਤਾਂ ਪੁਲਸ ਕੋਲ ਕੋਈ ਹੋਰ ਠੋਸ ਦਲੀਲ ਨਹੀਂ ਸੀ, ਜਿਸ ਦੇ ਆਧਾਰ ’ਤੇ ਪੁਲਸ ਹੋਰ ਰਿਮਾਂਡ ਪ੍ਰਾਪਤ ਕਰ ਸਕੇ। ਇਸ ਲਈ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।
ਮੋਬਾਇਲ ਫੋਨ ਫੋਰੈਂਸਿਕ ਜਾਂਚ ਲਈ ਭੇਜੇ : ਦੋਵਾਂ ਮੁਲਜ਼ਮਾਂ ਦੀ ਪੇਸ਼ੀ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮੋਹਿਤ ਕੁਮਾਰ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੇ ਮੋਬਾਈਲ ਫੋਨ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ ਤਾਂ ਜੋ ਧਮਕੀਆਂ ਨਾਲ ਸਬੰਧਤ ਹੋਰ ਸਬੂਤ ਇਕੱਠੇ ਕੀਤੇ ਜਾ ਸਕਣ
ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਅਸੀਂ ਇਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਿਰਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਮਾਮਲੇ ਵਿੱਚ ਕੋਈ ਲਾਪਰਵਾਹੀ ਨਹੀਂ ਦਿਖਾਏਗੀ ਅਤੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
Read More : ਸੁੱਤੇ ਪਤੀ-ਪਤਨੀ ਨੂੰ ਕਮਰੇ ’ਚ ਬੰਦ ਕਰ ਕੇ ਕੀਤੀ ਚੋਰੀ