ਨਵੀਂ ਦਿੱਲੀ, 27 ਫਰਵਰੀ : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੱਡੀ ਕਾਰਵਾਈ ਕਰਦਿਆਂ ਉਦਯੋਗਪਤੀ ਅਨਿਲ ਅੰਬਾਨੀ ਨੂੰ ਤਲਬ ਕੀਤਾ ਹੈ। ਇਹ ਸੰਮਨ 40,000 ਕਰੋੜ ਰੁਪਏ ਦੇ ਕਥਿਤ ਮਨੀ ਲਾਂਡਰਿੰਗ (ਪੈਸੇ ਦੀ ਗੈਰ-ਕਾਨੂੰਨੀ ਹੇਰਾਫੇਰੀ) ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਜਾਰੀ ਕੀਤਾ ਗਿਆ ਹੈ। ਜਾਂਚ ਏਜੰਸੀ ਨੇ ਅਨਿਲ ਅੰਬਾਨੀ ਨੂੰ ਦਿੱਲੀ ਸਥਿਤ ਦਫ਼ਤਰ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ।
ਸੂਤਰਾਂ ਅਨੁਸਾਰ, ਇਹ ਮਾਮਲਾ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਅਤੇ ਪੈਸੇ ਦੇ ਗੈਰ-ਕਾਨੂੰਨੀ ਲੈਣ-ਦੇਣ ਨਾਲ ਜੁੜਿਆ ਹੋਇਆ ਹੈ। ਈ.ਡੀ. ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਵੀ ਕਈ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ, ਅਤੇ ਹੁਣ ਉਦਯੋਗਪਤੀ ਤੋਂ ਸਿੱਧੀ ਪੁੱਛਗਿੱਛ ਰਾਹੀਂ ਮਾਮਲੇ ਦੀਆਂ ਹੋਰ ਪਰਤਾਂ ਫਰੋਲਣ ਦੀ ਤਿਆਰੀ ਹੈ।
Read More : ਕੈਨੇਡਾ ਵਿਚ ਹਰਿਆਣਾ ਦੇ 24 ਸਾਲਾ ਨੌਜਵਾਨ ਦੀ ਮੌਤ
