ਸਾਬਕਾ ਪ੍ਰਿੰਸੀਪਲ ਸਕੱਤਰ ਤਾਇਲ ਦੀ 14 ਕਰੋੜ ਦੀ ਜਾਇਦਾਦ ਜ਼ਬਤ
ਦਿੱਲੀ, 8 ਜੁਲਾਈ : ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਅਤੇ ਸੇਵਾਮੁਕਤ ਆਈ. ਏ. ਐੱਸ. ਅਧਿਕਾਰੀ ਐੱਮ. ਐੱਲ. ਤਾਇਲ ‘ਤੇ ਵੱਡੀ ਕਾਰਵਾਈ ਕਰਦਿਆਂ 2 ਘਰ ਅਤੇ 7 ਅਪਾਰਟਮੈਂਟ ਜ਼ਬਤ ਕੀਤੇ, ਜਿਨ੍ਹਾਂ ਦੀ ਕੀਮਤ 14 ਕਰੋੜ ਰੁਪਏ ਹੈ। ਇਹ ਜਾਇਦਾਦਾਂ ਚੰਡੀਗੜ੍ਹ, ਦਿੱਲੀ ਅਤੇ ਗੁਰੂਗ੍ਰਾਮ ਵਿਚ ਸਥਿਤ ਹਨ। ਇਨ੍ਹਾਂ ਦੀ ਕੁੱਲ ਕੀਮਤ 14.06 ਕਰੋੜ ਰੁਪਏ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਸੋਮਵਾਰ ਨੂੰ ਕਿਹਾ ਕਿ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ. ਐੱਮ. ਐੱਲ. ਏ.) ਤਹਿਤ ਚੰਡੀਗੜ੍ਹ, ਦਿੱਲੀ ਅਤੇ ਗੁਰੂਗ੍ਰਾਮ ਵਿਚ ਸਥਿਤ ਇਨ੍ਹਾਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ 30 ਜੂਨ ਨੂੰ ਆਦੇਸ਼ ਜਾਰੀ ਕੀਤਾ ਗਿਆ ਸੀ। ਇਹ ਮਨੀ ਲਾਂਡਰਿੰਗ ਮਾਮਲਾ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਦੀ ਇਕ ਐੱਫਯ ਆਈ. ਆਰ. ‘ਤੇ ਅਧਾਰਿਤ ਹੈ।
ਇਹ ਦੋਸ਼ ਲਗਾਇਆ ਹੈ ਕਿ 6 ਮਾਰਚ, 2005 ਤੋਂ 31 ਅਕਤੂਬਰ, 2009 ਤੱਕ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਹੁੱਡਾ ਦੇ ਪ੍ਰਮੁੱਖ ਸਕੱਤਰ ਵਜੋਂ ਕੰਮ ਕਰਦੇ ਹੋਏ ਤਾਇਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕੀਤੀ। ਤਾਇਲ 30 ਨਵੰਬਰ, 2009 ਤੋਂ 31 ਦਸੰਬਰ, 2014 ਤੱਕ ਭਾਰਤ ਦੇ ਮੁਕਾਬਲੇ ਕਮਿਸ਼ਨ (ਸੀ. ਸੀ. ਆਈ.) ਦੇ ਮੈਂਬਰ ਵੀ ਸਨ।
Read More : ਭਾਜਪਾ ਨੇ ਅਸ਼ਵਨੀ ਸ਼ਰਮਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ