ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਮਾਪੀ
ਡੋਡਾ, 6 ਅਕਤੂਬਰ : ਸੋਮਵਾਰ ਸਵੇਰੇ ਜੰਮੂ-ਕਸ਼ਮੀਰ ਦੇ ਜ਼ਿਲਾ ਡੋਡਾ ਵਿਚ ਭੂਚਾਲ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐੱਨ.ਸੀ,ਐੱਸ.) ਦੇ ਅਨੁਸਾਰ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.6 ਮਾਪੀ ਗਈ। ਭੂਚਾਲ ਸਵੇਰੇ 2:47 ਵਜੇ ਆਇਆ ਅਤੇ ਇਸ ਦਾ ਕੇਂਦਰ ਜ਼ਮੀਨ ਤੋਂ 5 ਕਿਲੋਮੀਟਰ ਹੇਠਾਂ ਸੀ।
ਇਸ ਦਾ ਕੇਂਦਰ 33.10° ਉੱਤਰ ਅਕਸ਼ਾਂਸ਼ ਅਤੇ 76.18° ਪੂਰਬ ਰੇਖਾਂਸ਼ ‘ਤੇ ਸਥਿਤ ਸੀ। ਹਾਲਾਂਕਿ, ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਨਹੀਂ ਹੈ।
Read More : ਕਾਂਗਰਸ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਸੰਘਰਸ਼ ਕਰੇਗੀ : ਨਵਜੋਤ ਕੌਰ ਸਿੱਧੂ