Breaking news

‘ਆਪ’ ਦੇ ਰਾਜ ਸਭਾ ਮੈਂਬਰ ਦੇ ਘਰ ED ਦਾ ਛਾਪਾ

ਜਲੰਧਰ ਸਥਿਤ ਰਿਹਾਇਸ਼ ‘ਤੇ ਜਾਂਚ ਜਾਰੀ, ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ

ਜਲੰਧਰ, 15 ਅਪ੍ਰੈਲ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਜਲੰਧਰ ਸਥਿਤ ਘਰ ‘ਤੇ ਛਾਪੇਮਾਰੀ ਕੀਤੀ ਹੈ। ਈਡੀ ਦੀ ਟੀਮ ਅੱਜ ਸਵੇਰੇ ਕਰੀਬ 9 ਵਜੇ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਸੂਤਰਾਂ ਦੇ ਹਵਾਲੇ ਨਾਲ ਇਹ ਚਰਚਾ ਹੈ ਕਿ ਇਹ ਛਾਪੇਮਾਰੀ ਰਾਘਵ ਚੱਢਾ ਦੇ ਮਾਮਲੇ ਨਾਲ ਸਬੰਧਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਲਗਭਗ 12 ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਕੇ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ।

ਅਸ਼ੋਕ ਮਿੱਤਲ ਪੰਜਾਬ ਦੀ ਮਸ਼ਹੂਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਸੰਸਥਾਪਕ ਅਤੇ ਚਾਂਸਲਰ ਹਨ। ਉਹ ਸਾਲ 2022 ਵਿੱਚ ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਚੁਣੇ ਗਏ ਸਨ। ਫਿਲਹਾਲ ਈਡੀ ਵੱਲੋਂ ਜਾਂਚ ਜਾਰੀ ਹੈ ਅਤੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

Read More : ਬੀਬੀਐਮਬੀ ਨਿਯੁਕਤੀ ਨਿਯਮਾਂ ਵਿਚ ਕੇਂਦਰ ਦੀ ਸੋਧ ਪੰਜਾਬ ਦੇ ਹੱਕਾਂ ਅਤੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ : ‘ਆਪ’

Leave a Reply

Your email address will not be published. Required fields are marked *