9 ਮਈ 2026: ਕੇਂਦਰੀ ਜਾਂਚ ਏਜੰਸੀ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਸੰਜੀਵ ਅਰੋੜਾ (Sanjeev Arora) ਨੂੰ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਸ਼ਨੀਵਾਰ ਸਵੇਰੇ ਛਾਪੇਮਾਰੀ ਦੌਰਾਨ ਉਹ ਚੰਡੀਗੜ੍ਹ ਦੇ ਸੈਕਟਰ 2 ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਨ। ਈਡੀ ਦੀ ਟੀਮ ਨੇ ਅਰੋੜਾ ਨੂੰ ਸੈਕਟਰ 2, ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲੈ ਲਿਆ ਹੈ, ਜਿੱਥੋਂ ਉਨ੍ਹਾਂ ਨੂੰ ਦਿੱਲੀ ਲਿਜਾਇਆ ਜਾ ਰਿਹਾ ਹੈ।
