Dr. Baljit Kaur

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨ ਤੇਜ਼

ਫਰੀਦਕੋਟ ’ਚ 2 ਬੱਚਿਆਂ ਦਾ ਕੀਤਾ ਰੈਸਕਿਉ : ਡਾ. ਬਲਜੀਤ ਕੌਰ

ਫ਼ਰੀਦਕੋਟ, 12 ਅਕਤੂਬਰ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਬਾਲ ਭਿੱਖਿਆ ਮੁਕਤ ਬਣਾਉਣ ਲਈ ਯਤਨਾਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸੇ ਸੰਦਰਭ ’ਚ ਫਰੀਦਕੋਟ ’ਚ ਭੀਖ ਮੰਗ ਰਹੇ 2 ਬੱਚਿਆਂ ਨੂੰ ਰੈਸਕਿਉ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਬੱਚੇ ਫਰੀਦਕੋਟ ਫਾਟਕ ਨੇੜੇ ਦੇਖੇ ਗਏ ਅਤੇ ਤੁਰੰਤ ਜ਼ਿਲਾ ਬਾਲ ਸੁਰੱਖਿਆ ਟੀਮ ਨੂੰ ਸੂਚਿਤ ਕੀਤਾ ਗਿਆ। ਟੀਮ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਬੱਚਿਆਂ ਨੂੰ ਰੈਸਕਿਉ ਕਰ ਕੇ ਜ਼ਿਲਾ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ। ਜਾਂਚ ਉਪਰੰਤ ਇਨ੍ਹਾਂ ਨੂੰ ਫਿਲਹਾਲ ਬਾਲ ਘਰ ’ਚ ਆਰਜੀ ਤੌਰ ’ਤੇ ਸੁਰੱਖਿਅਤ ਠਿਕਾਣਾ ਪ੍ਰਦਾਨ ਕੀਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਸੂਬੇ ਦੀਆਂ ਸਾਰੀਆਂ ਜ਼ਿਲਾ ਬਾਲ ਸੁਰੱਖਿਆ ਟੀਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਬਾਲ ਸੁਰੱਖਿਆ ਅਤੇ ਜੀਵਨਜੋਤ ਪ੍ਰਾਜੈਕਟ ਤਹਿਤ ਕੀਤੇ ਜਾ ਰਹੇ ਤੁਰੰਤ ਤੇ ਸਮਰਪਿਤ ਯਤਨ ਸੂਬੇ ਭਰ ’ਚ ਸਕਾਰਾਤਮਕ ਨਤੀਜੇ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਟੀਮਾਂ ਸਰਕਾਰ ਦੀ ਨੀਤੀ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਪੰਜਾਬ ’ਚ ਕੋਈ ਵੀ ਬੱਚਾ ਸੜਕਾਂ ’ਤੇ ਭੀਖ ਮੰਗਦਾਂ ਨਾ ਦਿੱਖੇ। ਸਰਕਾਰ ਜੀਵਨਜੋਤ ਪ੍ਰਾਜੈਕਟ ਰਾਹੀਂ ਭੀਖ ਮੰਗਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਣ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਬਾਲ ਭਿੱਖਿਆ ਨਾ ਕੇਵਲ ਸਮਾਜਿਕ ਕੁਰੀਤੀ ਹੈ, ਸਗੋਂ ਇਹ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਵੀ ਹੈ। ਡਾ. ਬਲਜੀਤ ਕੌਰ ਨੇ ਮਾਪਿਆਂ ਅਤੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਗਿਰੋਹਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਸੂਬੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕਿਸੇ ਬੱਚੇ ਨੂੰ ਭੀਖ ਮੰਗਦੇ ਦੇਖਣ ਤਾਂ ਭੀਖ ਦੇਣ ਦੀ ਬਜਾਏ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦੇਣ ਅਤੇ ਇਸ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਕਰਨ ’ਚ ਸੂਬਾ ਸਰਕਾਰ ਦਾ ਸਹਿਯੋਗ ਕਰਨ।

Read More : ਸੜਕ ਹਾਦਸੇ ਵਿਚ 2 ਦੋਸਤਾਂ ਦੀ ਮੌਤ

Leave a Reply

Your email address will not be published. Required fields are marked *