ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ

ਲੱਤ ’ਚ ਗੋਲੀ ਲੱਗਣ ਕਾਰਨ ਮੁਲਜ਼ਮ ਜ਼ਖਮੀ

ਅੰਮ੍ਰਿਤਸਰ, 24 ਜੁਲਾਈ : ਜ਼ਿਲਾ ਅੰਮ੍ਰਿਤਸਰ ’ਚ ਅੱਜ ਸਵੇਰੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਗੋਲੀਬਾਰੀ ਵਿਚ ਇਕ ਮੁਲਜ਼ਮ ਦੀ ਲੱਤ ’ਚ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਇਸ ਦੌਰਾਨ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਹਰਪ੍ਰੀਤ ਸਿੰਘ ਅਤੇ ਹਰਸਿਮਰਨ ਵਜੋਂ ਹੋਈ ਹੈ, ਜੋ ਲੁੱਟ-ਖੋਹ ਅਤੇ ਫਿਰੌਤੀ ਮੰਗਣ ਦੇ ਮਾਮਲਿਆਂ ਵਿਚ ਲੋੜੀਂਦਾ ਸੀ। ਇਸ ਸਬੰਧੀ ਜਲਦੀ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹੋਰ ਖੁਲਾਸਾ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਇਹ ਮੁਕਾਬਲਾ ਸਵੇਰੇ 4.30 ਵਜੇ ਕੰਪਨੀ ਗਾਰਡਨ ਨੇੜੇ ਪੁਰਾਣੇ ਬੱਚਾ ਵਾਰਡ ਦੇ ਸਾਹਮਣੇ ਹੋਇਆ। ਜਿੱਥੇ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਅਤੇ ਪੁਲਿਸ ਪਾਰਟੀ ਦਾ ਆਹਮਣਾ ਸਾਹਮਣਾ ਹੋ ਗਿਆ ਅਤੇ ਪੁਲਿਸ ਵੱਲੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰਾਂ ’ਚੋਂ ਇਕ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ, ਜਿਸ ਦੇ ਜਵਾਬ ’ਚ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਗੈਂਗਸਟਰ ਜ਼ਖਮੀ ਹੋ ਗਿਆ। ਪੁਲਿਸ ਨੇ ਹੁਣ ਕ੍ਰਿਸਟਲ ਚੌਕ ਤੋਂ ਬੱਚਾ ਵਾਰਡ ਵੱਲ ਆਉਣ ਵਾਲੇ ਰਸਤੇ ਨੂੰ ਬੰਦ ਕਰ ਦਿੱਤਾ ਹੈ।

Leave a Reply

Your email address will not be published. Required fields are marked *