ਡਾ. ਬਲਜੀਤ ਕੌਰ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਦਿਵਿਆਂਗ ਕੋਟੇ ਦੀਆਂ ਖਾਲੀ ਅਸਾਮੀਆਂ ਤੁਰੰਤ ਭਰਨ ਦੇ ਨਿਰਦੇਸ਼, ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 20 ਦਸੰਬਰ : ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਨੀਵਾਰ ਨੂੰ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ।

ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜੋ ਮੰਗਾਂ ਵਿਭਾਗੀ ਪੱਧਰ ’ਤੇ ਮੰਨਣ ਯੋਗ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਲਈ ਸਰਕਾਰੀ ਪੱਧਰ ’ਤੇ ਫੈਸਲੇ ਦੀ ਲੋੜ ਹੈ, ਉਨ੍ਹਾਂ ਨੂੰ ਸਰਕਾਰ ਕੋਲ ਪੂਰੀ ਤਰ੍ਹਾਂ ਉਠਾਇਆ ਜਾਵੇਗਾ।

ਇਸ ਮੌਕੇ ਮੀਟਿੰਗ ’ਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਡਾ. ਸੇਨਾ ਅਗਰਵਾਲ, ਜਾਇੰਟ ਸਕੱਤਰ ਆਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੂੱਲਰ, ਰਵਿੰਦਰ ਸਿੰਘ ਰਾਹੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Read More : ਅਦਾਲਤ ਨੇ ਵਿਧਾਇਕ ਪਠਾਣਮਾਜਰਾ ਨੂੰ ਭਗੌੜਾ ਐਲਾਨਿਆ

Leave a Reply

Your email address will not be published. Required fields are marked *