ਪੰਜਾਬ ‘ਚ ਮੌਸਮ ਬਦਲਣ ਦੇ ਆਸਾਰ, 4 ਦਿਨ ਮੀਂਹ-ਤੂਫ਼ਾਨ ਦੀ ਭਵਿੱਖਬਾਣੀ

27 ਤੋਂ 30 ਅਪ੍ਰੈਲ ਤੱਕ 40-50 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ; ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਚੰਡੀਗੜ੍ਹ, 27 ਅਪ੍ਰੈਲ : ਪੰਜਾਬ ਅਤੇ ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਅਤੇ ਹੀਟ ਵੇਵ (ਲੂ) ਤੋਂ ਬਾਅਦ ਹੁਣ ਮੌਸਮ ਵਿਚ ਬਦਲਾਅ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਮੀਡੀਆ ਬੁਲੇਟਿਨ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ।

ਵਿਭਾਗ ਮੁਤਾਬਕ 27 ਤੋਂ 30 ਅਪ੍ਰੈਲ ਤੱਕ ਸੂਬੇ ਦੇ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲੇਗੀ। ਇਸ ਦੌਰਾਨ ਗਰਜ-ਚਮਕ ਅਤੇ ਬਿਜਲੀ ਕੜਕਣ ਦੇ ਨਾਲ-ਨਾਲ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੇ ਵੀ ਆਸਾਰ ਹਨ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਸੂਬੇ ਵਿਚ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ ਬੀਤੇ ਦਿਨ ਦੇ ਮੁਕਾਬਲੇ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਪਰ ਇਹ ਅਜੇ ਵੀ ਆਮ ਨਾਲੋਂ 3.3 ਡਿਗਰੀ ਸੈਲਸੀਅਸ ਜ਼ਿਆਦਾ ਚੱਲ ਰਿਹਾ ਹੈ। ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਕਿ ਅਜੇ ਵੀ ਆਮ ਨਾਲੋਂ 2.9 ਡਿਗਰੀ ਵੱਧ ਹੈ।

ਪ੍ਰਮੁੱਖ ਸ਼ਹਿਰਾਂ ਦਾ ਤਾਪਮਾਨ

ਬਠਿੰਡਾ : ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 43.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਲੁਧਿਆਣਾ : ਇੱਥੇ ਵੱਧ ਤੋਂ ਵੱਧ ਤਾਪਮਾਨ 42.4 ਡਿਗਰੀ ਸੈਲਸੀਅਸ ਦਰਜ ਹੋਇਆ।

ਅੰਮ੍ਰਿਤਸਰ : ਇੱਥੇ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਤੇਜ਼ ਹਵਾਵਾਂ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

Read More : ਭਾਜਪਾ ‘ਚ ਸ਼ਾਮਲ ਹੋਏ ਸੰਸਦ ਮੈਂਬਰਾਂ ਖਿਲਾਫ ‘ਆਪ’ ਦਾ ਰੋਸ ਪ੍ਰਦਰਸ਼ਨ

Leave a Reply

Your email address will not be published. Required fields are marked *