ਮੈਕਸੀਕੋ ਸਿਟੀ, 2 ਨਵੰਬਰ : ਉੱਤਰ-ਪੱਛਮੀ ਮੈਕਸੀਕੋ ਵਿਚ ਸ਼ਨੀਵਾਰ ਨੂੰ ਇਕ ਡਿਪਾਰਟਮੈਂਟਲ ਸਟੋਰ ’ਚ ਅੱਗ ਲੱਗਣ ਤੋਂ ਬਾਅਦ ਧਮਾਕਾ ਹੋਣ ਕਾਰਨ ਬੱਚਿਆਂ ਸਮੇਤ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ।
ਸੋਨੋਰਾ ਦੇ ਗਵਰਨਰ ਅਲਫੋਂਸੋ ਦੁਰਾਜ਼ੋ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਕ ਵੀਡੀਓ ’ਚ ਦੱਸਿਆ ਕਿ ਸੋਨੋਰਾ ਸੂਬੇ ਦੀ ਰਾਜਧਾਨੀ ਹਰਮੋਸਿਲੋ ਵਿਚ ਇਹ ਘਟਨਾ ਵਾਪਰੀ। ਸੋਨੋਰਾ ਦੇ ਅਟਾਰਨੀ ਜਨਰਲ ਗੁਸਤਾਵੋ ਸਾਲਾਸ ਚਾਵੇਜ਼ ਨੇ ਕਿਹਾ ਕਿ ਇਸ ਘਟਨਾ ’ਚ ਘੱਟੋ-ਘੱਟ 23 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਜ਼ਖਮੀਆਂ ਨੂੰ ਹਰਮੋਸਿਲੋ ਦੇ 6 ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੌਤਾਂ ਜ਼ਹਿਰੀਲੀ ਗੈਸ ਕਾਰਨ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਫਿਲਹਾਲ ਇਸ ਗੱਲ ਦਾ ਕੋਈ ਸੰਕੇਤ ਨਹੀਂ ਹੈ ਕਿ ਅੱਗ ਜਾਣਬੁੱਝ ਕੇ ਲਾਈ ਗਈ ਸੀ। ਅਧਿਕਾਰੀ ਇਸ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰਨਗੇ।
Read More : ਸ਼੍ਰੇਅਸ ਅਈਅਰ ਨੂੰ ਹਸਪਤਪਾਲ ਤੋਂ ਮਿਲੀ ਛੁੱਟੀ
