ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਬਠਿੰਡਾ, 11 ਸਤੰਬਰ : ਜ਼ਿਲਾ ਬਠਿੰਡਾ ਦੇ ਪਿੰਡ ਜੀਦਾ ਦੇ ਇਕ ਘਰ ਵਿਚ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਪਿਉ ਪੁੱਤਰ ਜ਼ਖ਼ਮੀ ਹੋ ਗਏ।
ਪਿੰਡ ਵਾਸੀਆਂ ਅਨੁਸਾਰ ਮਨਪ੍ਰੀਤ ਸਿੰਘ ਨਾਮ ਦੇ ਨੌਜਵਾਨ ਨੇ ਆਨਲਾਈਨ ਪੋਟਾਸ਼ ਮੰਗਵਾਈ ਹੋਈ ਸੀ। ਅੱਜ ਸਵੇਰੇ ਜਦੋਂ ਉਹ ਪੋਟਾਸ਼ ਦਾ ਪੈਕਟ ਖੋਲ੍ਹ ਰਿਹਾ ਸੀ ਤਾਂ ਇਕ ਧਮਾਕਾ ਹੋਇਆ, ਜਿਸ ਨਾਲ ਉਸ ਦਾ ਹੱਥ ਸੜ੍ਹ ਗਿਆ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਆਦੇਸ਼ ਹਸਪਤਾਲ ਦਾਖਲ ਕਰਵਾਇਆ ਗਿਆ ਸੀ।
ਦੁਪਹਿਰ ਸਮੇਂ ਜ਼ਖ਼ਮੀ ਦਾ ਪਿਤਾ ਆਦੇਸ਼ ਹਸਪਤਾਲ ਤੋਂ ਆਪਣੇ ਘਰ ਆਇਆ ਸੀ। ਜਦੋਂ ਉਹ ਘਟਨਾ ਵਾਲੀ ਥਾਂ ਤੋਂ ਪੋਟਾਸ਼ ਨੂੰ ਪਾਸੇ ਕਰਨ ਲੱਗਾ ਤਾਂ ਇੱਕ ਜ਼ੋਰਦਾਰ ਧਮਾਕਾ ਹੋਇਆ ਜਿਸ ਕਾਰਨ ਉਹ ਵੀ ਜ਼ਖ਼ਮੀ ਹੋ ਗਿਆ। ਹਾਲਾਂਕਿ ਇਸ ਧਮਾਕੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਪਰ ਹੁਣ ਤੱਕ ਦੀ ਸੂਚਨਾ ਅਨੁਸਾਰ ਇਹ ਧਮਾਕਾ ਪੋਟਾਸ਼ ਨਾਲ ਹੋਇਆ ਹੈ। ਪੁਲਿਸ ਘਟਨਾ ਸਥਾਨ ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Read More : ਦਰੱਖਤ ਨਾਲ ਟਕਰਾਈ ਪੀ.ਆਰ.ਟੀ.ਸੀ. ਦੀ ਬੱਸ