5 ਔਰਤਾਂ ਤੇ ਹੋਟਲ ਮਾਲਕ ਗ੍ਰਿਫ਼ਤਾਰ
ਅੰਮ੍ਰਿਤਸਰ, 19 ਜੁਲਾਈ :-ਸੁਲਤਾਨਵਿੰਡ ਰੋਡ ਸਥਿਤ ਇਕ ਹੋਟਲ ਗ੍ਰੈਂਡ ਵਾਟਿਕਾ ’ਤੇ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਸ਼ੁੱਕਰਵਾਰ ਦੇਰ ਰਾਤ ਛਾਪੇਮਾਰੀ ਕੀਤੀ। ਸੂਚਨਾ ਮਿਲੀ ਸੀ ਕਿ ਉਕਤ ਹੋਟਲ ’ਚ ਲੜਕੀਆਂ ਦੀ ਮਜਬੂਰੀ ਦਾ ਫਾਇਦਾ ਉਠਾ ਕੇ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ।
ਪੁਲਸ ਵੱਲੋਂ ਹੋਟਲ ’ਤੇ ਛਾਪੇਮਾਰੀ ਕਰਨ ਤੋਂ ਬਾਅਦ ਪੰਜ ਔਰਤਾਂ ਅਤੇ ਹੋਟਲ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਪੂਰੀ ਕਾਰਵਾਈ ਦੀ ਅਗਵਾਈ ਥਾਣਾ ਬੀ ਡਵੀਜ਼ਨ ਦੇ ਐੱਸ. ਐੱਚ. ਓ. ਬਲਜਿੰਦਰ ਸਿੰਘ ਔਲਖ ਨੇ ਕੀਤੀ।
ਪੁਲਸ ਨੇ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਚੌਕ ਪ੍ਰਯਾਗ ਦਾਸ, ਘਿਓ ਮੰਡੀ ਚੌਕ ਅਤੇ ਹੋਰ ਥਾਵਾਂ ਸਥਿਤ ਤਿੰਨ ਹੋਟਲਾਂ ’ਚ ਵੀ ਕਾਰਵਾਈ ਕੀਤੀ ਸੀ, ਜਿੱਥੋਂ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਅਨੈਤਿਕ ਗਤੀਵਿਧੀਆਂ ਤਹਿਤ ਕਾਰਵਾਈ ਕੀਤੀ ਗਈ ਸੀ। ਿੲੰਸਪੈਕਟਰ ਔਲਖ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।
Read More : ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਕੇਂਦਰ ਅਤੇ ਸੂਬਾ ਸਰਕਾਰ ਦੀ ਜ਼ਿੰਮੇਵਾਰੀ : ਔਜਲਾ