ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਤੋਂ ਕੀਤਾ ਆਗਾਜ਼
ਲੁਧਿਆਣਾ, 29 ਅਕਤੂਬਰ : ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਨੂੰ ਆਰਟੀਓ ਦਫਤਰਾਂ ਦੀ ਖੱਜਲ-ਖੁਆਰੀ ਤੋਂ ਬਚਾਉਣ ਲਈ ਅੱਜ ਤੋਂ ਪੰਜਾਬ ਭਾਰਤ ‘ਚ ਆਰਟੀਓ ਸੇਵਾਵਾਂ ਨੂੰ ਫੇਸਲੈੱਸ ਕਰਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਅੱਜ ਤੋਂ ਪੰਜਾਬ ਭਰ ਦੇ ਲੋਕਾਂ ਨੂੰ ਆਰਟੀਓ ਦਫ਼ਤਰ ਨਾਲ ਸਬੰਧਿਤ 56 ਸੇਵਾਵਾਂ ਸੇਵਾ ਕੇਂਦਰ ਜਾਂ ਘਰ ਬੈਠੇ ਹੀ ਮਿਲਣਗੀਆਂ। ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਅੱਜ ਲੁਧਿਆਣਾ ਦੇ ਆਰਟੀਓ ਦਫਤਰ ਨੂੰ ਤਾਲਾ ਲਗਾ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਬਕਾ ਮੁੱਖ ਮੰਤਰੀ ਦਿੱਲੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਅੱਜ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਫੇਸਲੈੱਸ ਆਰਟੀਓ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਰਫ ਆਪਣਾ ਪੱਕਾ ਡਰਾਈਵਿੰਗ ਲਾਇਸੈਂਸ ਬਣਾਉਣ ਲਈ ਹੀ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕ ‘ਤੇ ਜਾਣਾ ਪਵੇਗਾ। ਇਸ ਤੋਂ ਇਲਾਵਾ ਬਾਕੀ ਸੇਵਾਵਾਂ ਆਨਲਾਈਨ ਘਰ ਬੈਠੇ ਹਾਸਲ ਕੀਤੀਆਂ ਜਾ ਸਕਦੀਆਂ ਹਨ।
ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਦਯੋਗ ਮੰਤਰੀ ਸੰਜੀਵ ਅਰੋੜਾ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਬੀਬੀ ਰਜਿੰਦਰ ਪਾਲ ਕੌਰ ਛੀਨਾ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਆਦਿ ਹਾਜ਼ਰ ਸਨ।
Read More : ਆਈ.ਓ.ਐੱਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ ਪੰਜਾਬ ’ਚ ਕਰੇਗੀ 1400 ਕਰੋੜ ਰੁਪਏ ਦਾ ਨਿਵੇਸ਼
