ਅਨੰਤਨਾਗ, 19 ਅਗਸਤ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸ਼ਮੀਰ ਵਾਦੀ ਦੇ ਅਨੰਤਨਾਗ ਜ਼ਿਲੇ ਦੇ ਪਿੰਡ ਚਿੱਟੀ ਸਿੰਘਪੁਰਾ ਵਿਖੇ ਰਹਿੰਦੇ ਸਿੱਖਾਂ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਿੰਡ ਵਿਚ 20 ਮਾਰਚ 2000 ਨੂੰ ਕਤਲ ਕੀਤੇ ਗਏ 35 ਨਿਰਦੋਸ਼ ਸਿੱਖਾਂ ਦੀ ਸੰਗਤ ਵੱਲੋਂ ਬਣਾਈ ਗਈ ਯਾਦਗਾਰ ’ਤੇ ਤਸਵੀਰਾਂ ਵੀ ਦੇਖੀਆਂ।
ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਦੁੱਖਦਾਈ ਹਾਦਸੇ ਨੇ ਨਾ ਸਿਰਫ਼ ਕਸ਼ਮੀਰ ਦੇ ਸਿੱਖਾਂ ਨੂੰ, ਸਗੋਂ ਪੂਰੀ ਕੌਮ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਕੀਤੇ ਗਏ ਸਿੱਖਾਂ ਦੇ ਪਰਿਵਾਰ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ ਅਤੇ ਇਸ ਘਟਨਾ ਦਾ ਸੱਚ ਅੱਜ ਤੱਕ ਸਾਹਮਣੇ ਨਹੀਂ ਆ ਸਕਿਆ ਹੈ, ਜੋ ਕਿ ਸਰਕਾਰ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ।
Read More : ਜਵਾਈ ਦੀ ਕੁੱਟਮਾਰ ਕਰ ਕੇ ਕੀਤੀ ਹੱਤਿਆ, 10 ਨਾਮਜ਼ਦ