ਬਲਜਿੰਦਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ
ਬਟਾਲਾ, 5 ਅਗਸਤ : ਬੀਤੀ ਦਿਨ ਬਟਾਲਾ ਦੇ ਨਜ਼ਦੀਕੀ ਪਿੰਡ ਘਣੀਏ ਕੇ ਬਾਂਗਰ ’ਚ ਰੰਜਿਸ਼ ਤਹਿਤ 3 ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ਬਲਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ।
ਅੱਜ ਦੇਰ ਸ਼ਾਮ ਮ੍ਰਿਤਕ ਬਲਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਕਿਸਾਨ ਜਥੇਬੰਦੀ ਵੱਲੋਂ ਲਾਸ਼ ਨੂੰ ਬਟਾਲਾ ਫਤਿਹਗੜ੍ਹ ਚੂੜੀਆਂ ਰੋਡ ’ਤੇ ਰੱਖ ਕੇ ਪੁਲਸ ਪ੍ਰਸ਼ਾਸਨ ਵਿਰੁੱਧ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਬਲਜਿੰਦਰ ਸਿੰਘ ਦੇ ਕਤਲ ਹੋਏ ਨੂੰ 24 ਘੰਟੇ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਪੁਲਸ ਵੱਲੋਂ ਬਲਜਿੰਦਰ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਸ ਵੱਲੋਂ ਬਲਜਿੰਦਰ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।
ਦੂਜੇ ਪਾਸੇ ਬਟਾਲਾ ਫਤਿਹਗੜ੍ਹ ਚੂੜੀਆਂ ਰੋਡ ਜਾਮ ਹੋਣ ਕਰ ਕੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਡੀ. ਐੱਸ. ਪੀ. ਕਸਤੂਰੀ ਲਾਲ ਪੁਲਸ ਪਾਰਟੀ ਸਮੇਤ ’ਤੇ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਪਰ ਧਰਨਾਕਾਰੀਆਂ ਵੱਲੋਂ ਧਰਨਾ ਨਹੀਂ ਚੁੱਕਿਆ ਗਿਆ।
Read More : ਮੁੱਖ ਮੰਤਰੀ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਵੰਡੇ