‘ਰੈਡੀ’ ਅਤੇ ‘ਗੱਬਰ ਇਜ਼ ਬੈਕ’ ਵਰਗੀਆਂ ਫ਼ਿਲਮਾਂ ਵਿਚ ਨਿਭਾਈਆਂ ਯਾਦਗਾਰੀ ਭੂਮਿਕਾਵਾਂ
ਮੁੰਬਈ, 18 ਫਰਵਰੀ : ਮਸ਼ਹੂਰ ਭਾਰਤੀ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ (60) ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਨੇ ‘ਰੈਡੀ’, ‘ਗੱਬਰ ਇਜ਼ ਬੈਕ’ ਅਤੇ ‘ਡੀ-ਡੇ’ ਵਰਗੀਆਂ ਪ੍ਰਸਿੱਧ ਫ਼ਿਲਮਾਂ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਸੀ।
ਅਦਾਕਾਰਾ ਦੇ ਪਰਿਵਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ’ਤੇ ਇਕ ਪੋਸਟ ਸਾਂਝੀ ਕਰਦਿਆਂ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਪ੍ਰਵੀਨਾ ਦੇਸ਼ਪਾਂਡੇ ਲੰਬੇ ਸਮੇਂ ਤੋਂ ਬਲੱਡ ਕੈਂਸਰ (ਲਿਊਕੇਮੀਆ) ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੀ ਸੀ। ਉਹ ਆਪਣੇ ਪਿੱਛੇ ਪਤੀ ਅਤੇ ਦੋ ਬੱਚੇ ਛੱਡ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਫ਼ਿਲਮੀ ਜਗਤ ਦੀਆਂ ਕਈ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Read More : ਬਸਪਾ ਇਕੱਲਿਆਂ ਲੜੇਗੀ ਅਗਲੀਆਂ ਚੋਣਾਂ : ਮਾਇਆਵਤੀ
