ਉਸਤਾਦ ਪੂਰਨ ਸ਼ਾਹ ਕੋਟੀ ਨੇ 72 ਸਾਲ ਦੀ ਉਮਰ ਵਿਚ ਲਏ ਆਖਰੀ ਸਾਹ
ਜਲੰਧਰ, 22 ਦਸੰਬਰ : ਪੰਜਾਬੀ ਸੰਗੀਤ ਇੰਡਸਟਰੀ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਪੰਜਾਬੀ ਗਾਇਕ ਮਾਸਟਰ ਸਲੀਮ ਨੂੰ ਡੂੰਘਾ ਸਦਮਾ ਲੱਗਿਆ ਹੈ, ਉਨ੍ਹਾਂ ਦੇ ਪਿਤਾ ਉਸਤਾਦ ਪੂਰਨ ਸ਼ਾਹ ਕੋਟੀ ਦਾ ਅੱਜ ਦਿਹਾਂਤ ਹੋ ਗਿਆ।
ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੇ 72 ਸਾਲ ਦੀ ਉਮਰ ਵਿੱਚ ਇਲਾਜ ਦੌਰਾਨ ਆਖਰੀ ਸਾਹ ਲਿਆ, ਜਿੱਥੇ ਪਰਿਵਾਰ ਅਸੰਤੁਸ਼ਟ ਹੈ, ਉੱਥੇ ਹੀ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਦੀਆਂ ਨਾਮੀ ਹਸਤੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੂਰਨ ਸ਼ਾਹ ਕੋਟੀ ਜੀ ਸਿਰਫ਼ ਇੱਕ ਗਾਇਕ ਹੀ ਨਹੀਂ ਸਨ, ਸਗੋਂ ਉਹ ਸੰਗੀਤ ਦੇ ਇੱਕ ਅਜਿਹੇ ਸਕੂਲ ਸਨ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਨਾਮੀ ਸਿਤਾਰੇ ਦਿੱਤੇ। ਉਨ੍ਹਾਂ ਨੇ ਹੰਸ ਰਾਜ ਹੰਸ, ਜਸਬੀਰ ਜੱਸੀ ਅਤੇ ਆਪਣੇ ਸਪੁੱਤਰ ਮਾਸਟਰ ਸਲੀਮ ਸਮੇਤ ਕਈ ਵੱਡੇ ਕਲਾਕਾਰਾਂ ਨੂੰ ਸੰਗੀਤ ਦੀ ਗੁੜ੍ਹਤੀ ਦਿੱਤੀ ਸੀ। ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਪੰਜਾਬੀ ਸੱਭਿਆਚਾਰ ਅਤੇ ਸੂਫ਼ੀ ਗਾਇਕੀ ਦੇ ਲੇਖੇ ਲਾਈ। ਉਨ੍ਹਾਂ ਦੀ ਗਾਇਕੀ ਵਿੱਚ ਰੂਹਾਨੀਅਤ ਅਤੇ ਸਾਦਗੀ ਦੀ ਮਹਿਕ ਸੀ।
Read More : ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਲਈ 6 ਮੈਂਬਰੀ SIT ਦਾ ਗਠਨ
