Farmer organizations

ਦਿਲਜੀਤ ਦੁਸਾਂਝ ਦੇ ਨਾਲ ਡੱਟ ਕੇ ਖੜ੍ਹੀਆਂ ਕਿਸਾਨ ਜਥੇਬੰਦੀਆਂ : ਰਾਜੇਵਾਲ

ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਤੌਰ ’ਤੇ ਰੱਦ ਕਰਨ ਦੀ ਅਪੀਲ

ਚੰਡੀਗੜ੍ਹ, 5 ਜੂਨ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਜਥੇਬੰਦੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ,ਬਲਾਕ ਪ੍ਰਧਾਨਾਂ ਅਤੇ ਹੋਰ ਪ੍ਰਮੁੱਖ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ।

ਇਸ ਮੌਕੇ ਗੱਲਬਾਤ ਕਰਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਤੌਰ ’ਤੇ ਰੱਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਇਹ ਨੋਟੀਫਿਕੇਸ਼ਨ ਰੱਦ ਨਾ ਕੀਤਾ ਤਾਂ ਇਕ ਵੱਡਾ ਸੰਘਰਸ਼ ਛੇਤੀ ਉਲੀਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨਾਲ 14000 ਕਿਸਾਨ ਪਰਿਵਾਰਾਂ ਦਾ ਨੁਕਸਾਨ ਹੋਵੇਗਾ।

ਇਸ ਸਬੰਧੀ ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਚ 6 ਜੁਲਾਈ ਨੂੰ ਕਿਸਾਨ ਭਵਨ ਵਿਖੇ ਸਮੁੱਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਇਕ ਹੰਗਾਮੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।

ਇਸ ਦੌਰਾਨ ਰਾਜੇਵਾਲ ਨੇ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਨਾਲ ਖੜ੍ਹੇ ਹੋਣ ਦਾ ਵਿਸ਼ਵਾਸ ਵੀ ਦਵਾਇਆ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦਿਲਜੀਤ ਦੁਸਾਂਝ ਨਾਲ ਹਰ ਪੱਖ ਤੋਂ ਉਨ੍ਹਾਂ ਦਾ ਸਾਥ ਦੇਣਗੀਆਂ।

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ 9 ਜੁਲਾਈ ਨੂੰ ਐਸ. ਵਾਈ. ਐਲ. ਨਹਿਰ ਨੂੰ ਲੈ ਕੇ ਦਿੱਲੀ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਰਾਜੇਵਾਲ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ 25 ਸਾਲ ਪੁਰਾਣੇ ਸਮਝੌਤੇ ਰੱਦ ਕਰਨੇ ਚਾਹੀਦੇ ਹਨ।

Read More : ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ : ਧਾਮੀ

Leave a Reply

Your email address will not be published. Required fields are marked *