ਅੰਮ੍ਰਿਤਸਰ, 28 ਜੁਲਾਈ – ਜ਼ਿਲਾ ਅੰਮ੍ਰਿਤਸਰ ਦੇ ਕਸਬਾ ਜੈਂਤੀਪੁਰ ਦੇ ਨਜ਼ਦੀਕੀ ਪੈਂਦੇ ਪਿੰਡ ਭੰਗਾਲੀ ਖੁਰਦ ਵਿਚ ਇਕ ਵਿਅਕਤੀ ਦੀ ਅਚਾਨਕ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।
ਇਸ ਸਬੰਧੀ ਮ੍ਰਿਤਕ ਬਲਵਿੰਦਰ ਸਿੰਘ ਦੇ ਲੜਕੇ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮੇਰੇ ਪਿਤਾ ਜੀ ਸਮਰਸੀਬਲ ਲਾਗੋ ਸਫਾਈ ਕਰ ਰਹੇ ਸਨ ਕਿ ਅਚਾਨਕ ਹੀ ਕਰੰਟ ਲੱਗ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਖੜ ਰਹੇ ਸੀ ਕਿ ਰਸਤੇ ਵਿਚ ਹੀ ਉਨ੍ਹਾਂ ਦੀ ਮੌਤ ਹੋ ਗਈ।
ਇਸ ਸਬੰਧੀ ਪਿੰਡ ਦੇ ਕਿਸਾਨ ਮਜਦੂਰ ਸੰਘਰਸ ਕਮੇਟੀ ਪੰਜਾਬ ਪਿੰਡ ਭੰਗਾਲੀ ਖੁਰ ਦੇ ਪ੍ਰਧਾਨ ਤੋਤਾ ਸਿੰਘ ਅਤੇ ਹੋਰ ਮੋਹਤਬਾਰਾਂ ਦੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨ ਦੇ ਪਰਿਵਾਰ ਦੀ ਮਾਲੀ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਆਪਣੇ ਪੈਰਾਂ ਸਿਰ ਫਿਰ ਖੜ੍ਹਾ ਹੋ ਸਕੇ।
Read More : ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ : ਧਾਮੀ