ਸਮਾਣਾ ਮੋਰਚਾ ਕਮੇਟੀ ਦੇ ਸਮਰਥਨ ’ਚ ਪ੍ਰਦਰਸ਼ਨ; ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ
ਬਠਿੰਡਾ, 27 ਫਰਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਸਮਾਣਾ ਮੋਰਚਾ ਕਮੇਟੀ ਦੇ ਸਮਰਥਨ ’ਚ ਜ਼ਿਲੇ ਦੇ ਸਾਰੇ ਟੋਲ ਪਲਾਜ਼ਿਆਂ ਦਾ ਘਿਰਾਓ ਕੀਤਾ ਗਿਆ ਅਤੇ ਟੋਲ ਪਲਾਜ਼ਿਆਂ ਨੂੰ 4 ਘੰਟਿਆਂ ਲਈ ਫ਼ਰੀ ਕਰ ਦਿੱਤਾ ਗਿਆ।
ਇਸ ਮੌਕੇ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਬਲਦੇਵ ਸਿੰਘ ਸੰਦੋਹਾ ਅਤੇ ਰੇਸ਼ਮ ਸਿੰਘ ਯਾਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ’ਚ ਵਾਅਦਾ ਕੀਤਾ ਸੀ ਕਿ ਸਾਰੇ ਧਰਮਾਂ ’ਤੇ ਹੁੰਦੇ ਅੱਤਿਆਚਾਰਾਂ ਵਿਰੁੱਧ ਕਾਨੂੰਨ ਬਣਾਉਣਾ ਪਹਿਲਾ ਕਦਮ ਹੋਵੇਗਾ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਸਰਕਾਰ ਨੇ ਇਸ ਦਿਸ਼ਾ ’ਚ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਦੋਸ਼ ਲਾਇਆ ਕਿ ਮਾਨ ਸਰਕਾਰ ਭਾਜਪਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੀ ਹੈ। ਆਗੂਆਂ ਨੇ ਕਿਹਾ ਕਿ ਭਾਈ ਗੁਰਦੀਪ ਸਿੰਘ ਫੌਜੀ ਇਸ ਕਾਨੂੰਨ ਨੂੰ ਲਾਗੂ ਕਰਵਾਉਣ ਲਈ 4500 ਫੁੱਟ ਉੱਚੇ ਸਮਾਣਾ ਟਾਵਰ ’ਤੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਟਾਲ-ਮਟੋਲ ਕਰ ਰਹੀ ਹੈ।
ਇਸ ਮੌਕੇ ਕਿਸਾਨ ਆਗੂ ਮੁਖਤਿਆਰ ਸਿੰਘ ਰਾਜਗੜ੍ਹ ਕੁੱਬੇ, ਬਲਵਿੰਦਰ ਸਿੰਘ ਜੋਧਪੁਰ, ਮਹਿਮਾ ਸਿੰਘ ਤਲਵੰਡੀ ਸਾਬੋ, ਜੱਗਾ ਸਿੱਧੂ, ਗੁਰਮੀਤ ਸੰਧੂ, ਜੱਗਾ ਗਰੇਵਾਲ, ਅਜੈਬ ਸਿੱਧੂ, ਦੀਪੂ ਸਿੰਘ ਮੰਡੀ ਕਲਾ, ਕੁਲਵੰਤ ਸਿੰਘ, ਜਸਵੀਰ ਸਿੰਘ ਗਹਿਰੀ, ਅੰਗਰੇਜ਼ ਸਿੰਘ ਕਲਿਆਣ ਅਤੇ ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Read More : ਸਰਦੂਲਗੜ੍ਹ ’ਚ ਦੋਹਰਾ ਕਤਲ: ਗੋਲੀਆਂ ਮਾਰ ਕੇ ਵਪਾਰੀ ਅਤੇ ਮਾਲੀ ਦੀ ਹੱਤਿਆ
