Father and daughter die

ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਿਉ-ਧੀ ਦੀ ਮੌਤ

ਸ੍ਰੀ ਹਰਗੋਬਿੰਦਪੁਰ ਸਾਹਿਬ, 21 ਅਕਤੂਬਰ : ਜ਼ਿਲਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਲਾਈਟਾਂ ਵਾਲਾ ਚੌਕ ਦੇ ਨਜ਼ਦੀਕ ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ’ਚ ਪਿਉ-ਧੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਕੂੰਟ ਜ਼ਿਲਾ ਗੁਰਦਾਸਪੁਰ ਆਪਣੀ ਬੇਟੀ ਤਰਨਪ੍ਰੀਤ ਕੌਰ (9) ਦੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਰਚੋਵਾਲ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵੱਲ ਜਾ ਰਿਹਾ ਸੀ ਕਿ ਜਦ ਉਹ ਲਾਈਟਾਂ ਵਾਲਾ ਚੌਕ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਕੰਬਾਈਨ ਜੋ ਬਿਨਾਂ ਬਲੇਡ ਉਤਾਰੇ ਆ ਰਹੀ ਸੀ, ਦੇ ਨਾਲ ਟੱਕਰ ਹੋ ਗਈ, ਜਿਸ ਨਾਲ ਚਰਨਜੀਤ ਸਿੰਘ ਅਤੇ ਤਰਨਪ੍ਰੀਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਸ ਤੋਂ ਇਲਾਵਾ ਉਨ੍ਹਾਂ ਦੇ ਨਾਲ ਇਕ ਕੁੱਤਾ ਵੀ ਸੀ, ਜਿਸਦੀ ਵੀ ਮੌਤ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਅਤੇ ਐੱਸ. ਐੱਚ. ਓ. ਸ੍ਰੀ ਹਰਗੋਬਿੰਦਪੁਰ ਸਾਹਿਬ ਸੁਖਵਿੰਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਅਤੇ ਕੰਬਾਈਨ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Read More : ਲੈਂਡਿੰਗ ਦੌਰਾਨ ਜਹਾਜ਼ ਰਨਵੇ ਤੋਂ ਤਿਲਕ ਕੇ ਸਮੁੰਦਰ ਵਿਚ ਡਿੱਗਾ

Leave a Reply

Your email address will not be published. Required fields are marked *