ਮੋਗਾ, 17 ਫਰਵਰੀ : ਮਾਣਯੋਗ ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਬਿਸ਼ਨ ਸਰੂਪ ਦੀ ਅਦਾਲਤ ਨੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਇਕ ਪਿਤਾ ਨੂੰ ਆਪਣੀ ਹੀ ਧੀ ਨਾਲ ਜਬਰ-ਜ਼ਨਾਹ ਕਰਨ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਨੇ ਦੋਸ਼ੀ ਪਿਤਾ ਨੂੰ 20 ਸਾਲ ਦੀ ਸਖਤ ਕੈਦ ਅਤੇ 60,000 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ।
ਇਸ ਤੋਂ ਇਲਾਵਾ ਮਾਣਯੋਗ ਅਦਾਲਤ ਨੇ ਦੋਸ਼ੀ ਨੂੰ ਜੁਰਮਾਨਾ ਨਾ ਭਰਨ ’ਤੇ ਇਕ ਸਾਲ ਅਤੇ ਤਿੰਨ ਮਹੀਨੇ ਦੀ ਵਾਧੂ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ। ਇਸ ਮਾਮਲੇ ਵਿਚ 6 ਸਤੰਬਰ, 2024 ਨੂੰ ਪੀੜਤਾ ਦੇ ਬਿਆਨ ਦੇ ਆਧਾਰ ’ਤੇ ਨਿਹਾਲ ਸਿੰਘ ਵਾਲਾ ਪੁਲਸ ਸਟੇਸ਼ਨ ਨੇ ਦੋਸ਼ੀ ਪਿਤਾ ਜਸਵੀਰ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ।
Read More : ਘਰ ਦੀ ਕੁਰਕੀ ਕਰਨ ਆਏ ਪ੍ਰਸ਼ਾਸਨ ਨੂੰ ਕਿਸਾਨਾਂ ਨੇ ਬੇਰੰਗ ਵਾਪਸ ਭੇਜਿਆ
