ਨਰਿੰਦਰ ਮੋਦੀ ਨੇ ਮੈਰਾਥਨ ਦੌੜਾਕ ਨੂੰ ਸ਼ਰਧਾਂਜਲੀ ਭੇਟ ਕੀਤੀ
ਨਵੀ ਦਿੱਲੀ, 15 ਜੁਲਾਈ : ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੜਕ ਹਾਦਸੇ ਵਿਚ ਮਾਰੇ ਗਏ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਇਕ ਅਸਾਧਾਰਨ ਵਿਅਕਤੀ ਸਨ, ਜਿਨ੍ਹਾਂ ਨੇ ਆਪਣੀ ਵਿਲੱਖਣ ਸ਼ਖਸੀਅਤ ਅਤੇ ‘ਫਿਟਨੈਸ’ ਵਿਸ਼ੇ ‘ਤੇ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ।
114 ਸਾਲਾ ਫੌਜਾ ਸਿੰਘ, ਜੋ ਸੋਮਵਾਰ ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਵਿਚ ਸੈਰ ਲਈ ਨਿਕਲੇ ਸਨ, ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ ਕਿ ਸਿੰਘ ਦ੍ਰਿੜ ਇਰਾਦੇ ਨਾਲ ਇਕ ਅਸਾਧਾਰਨ ਦੌੜਾਕ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਇਕ ਅਸਾਧਾਰਨ ਵਿਅਕਤੀ ਸਨ, ਜਿਨ੍ਹਾਂ ਨੇ ਆਪਣੀ ਵਿਲੱਖਣ ਸ਼ਖਸੀਅਤ ਅਤੇ ‘ਫਿਟਨੈਸ’ ਵਿਸ਼ੇ ‘ਤੇ ਭਾਰਤ ਦੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ।
Read More : ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ