ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਚੰਡੀਗੜ੍ਹ 5 ਨਵੰਬਰ 2026: ਟਰਾਂਸਪੋਰਟ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਅਤੇ ਟਰਾਂਸਪੋਰਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਸੇਵਾ ਨਾਲ ਸਬੰਧਤ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਯੂਨੀਅਨ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਸਾਰੀਆਂ ਜਾਇਜ਼ ਮੰਗਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਮੀਟਿੰਗ ਦੌਰਾਨ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਟਰਾਂਸਪੋਰਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਨੂੰਨੀ ਜਾਂਚ ਦੀ ਲੋੜ ਵਾਲੇ ਮੁੱਦਿਆਂ ਨੂੰ ਵੀ ਸਮਰਪਿਤ ਵਿਧੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਸੁਚੱਜੇ ਹੱਲ ਨੂੰ ਯਕੀਨੀ ਬਣਾਇਆ ਜਾ ਸਕੇ।

ਕਾਨੂੰਨੀ ਮੁਲਾਂਕਣ ਦੀ ਲੋੜ ਵਾਲੇ ਗੁੰਝਲਦਾਰ ਸੇਵਾ-ਸਬੰਧੀ ਮਾਮਲਿਆਂ ਲਈ ਵਿੱਤ ਮੰਤਰੀ ਨੇ ਵਿਭਾਗ ਨੂੰ ਐਡਵੋਕੇਟ ਜਨਰਲ (ਏ.ਜੀ.) ਦੇ ਦਫ਼ਤਰ ਨਾਲ ਸਮਰਪਿਤ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਮਾਮਲਿਆਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲੱਭੇ ਜਾ ਸਕਣ।

ਪਨਬਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਨੁਮਾਇੰਦਗੀ ਕਰਦਿਆਂ ਸੂਬਾ ਪ੍ਰਧਾਨ ਹਰਮਿੰਦਰ ਸਿੰਘ, ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਬਚਿੱਤਰ ਸਿੰਘ ਵੱਲੋਂ ਮੀਟਿੰਗ ਦੌਰਾਨ ਟਰਾਂਸਪੋਰਟ ਵਰਕਰਾਂ ਦੀਆਂ ਮੁੱਖ ਮੰਗਾਂ ਅਤੇ ਸਮੱਸਿਆਵਾਂ ਨੂੰ ’ਤੇ ਪੇਸ਼ ਕੀਤਾ ਗਿਆ।

Read More: ਈਡੀ ਨੇ ਆਪ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ

Leave a Reply

Your email address will not be published. Required fields are marked *