ਚੰਡੀਗੜ੍ਹ, 3 ਨਵੰਬਰ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲਗਭਗ 3.15 ਲੱਖ ਪੈਨਸ਼ਨਰਾਂ ਲਈ ਪੈਨਸ਼ਨ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ।
ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੋਰਟਲ ਸ਼ੁਰੂ ’ਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕਰੇਗਾ, ਜਿਨ੍ਹਾਂ ’ਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾ ਕਰਾਉਣਾ, ਉੱਤਰਾਧਿਕਾਰੀ ਮਾਡਿਊਲ ਰਾਹੀਂ ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ’ਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ (ਐੱਲ. ਟੀ. ਸੀ.) ਲੈਣ ਲਈ ਅਰਜ਼ੀ ਦੇਣਾ, ਸ਼ਿਕਾਇਤ ਨਿਵਾਰਣ ਮਾਡਿਊਲ ਰਾਹੀਂ ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਪ੍ਰੋਫਾਈਲ ਅਪਡੇਸ਼ਨ ਮਾਡਿਊਲ ਰਾਹੀਂ ਪੈਨਸ਼ਨਰ ਦੇ ਨਿੱਜੀ ਵੇਰਵਿਆਂ ’ਚ ਅਪਡੇਸ਼ਨ/ਬਦਲਾਅ ਕਰਨਾ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਪੈਨਸ਼ਨਰ ਪੋਰਟਲ ’ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇ. ਵਾਈ. ਸੀ. ਪੂਰੀ ਕਰ ਕੇ ‘ਪੈਨਸ਼ਨਰ ਸੇਵਾ ਪੋਰਟਲ’ ’ਤੇ ਰਜਿਸਟਰ ਕਰ ਸਕਦੇ ਹਨ।
Read More : ਖੜ੍ਹੇ ਟਰਾਲੇ ’ਚ ਵੱਜੀ ਬੱਸ, 18 ਸ਼ਰਧਾਲੂਆਂ ਦੀ ਮੌਤ
