ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਬੱਸ, ਵਾਲ-ਵਾਲ ਬਚੇ 40 ਯਾਤਰੀ
ਭਵਾਨੀਗੜ੍ਹ, 4 ਦਸੰਬਰ : ਚੰਡੀਗੜ੍ਹ ਤੋਂ ਬਠਿੰਡਾ ਜਾ ਰਹੀ ਇਕ ਏ.ਸੀ. ਬੱਸ ਨੂੰ ਵੀਰਵਾਰ ਦੁਪਹਿਰ ਅਚਾਨਕ ਅੱਗ ਲੱਗ ਗਈ ਪਰ ਚਾਲਕ ਦੀ ਸੂਝਬੂਝ ਨਾਲ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।
ਜਾਣਕਾਰੀ ਅਨੁਸਾਰ ਪਿੰਡ ਚੰਨੋਂ ਤੋਂ ਪਹਿਲਾਂ ਹਾਈਵੇਅ ’ਤੇ ਓਰਬਿਟ ਬੱਸ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਸਮੇਂ ਬੱਸ ’ਚ ਲੱਗਭਗ 40 ਲੋਕ ਸਫਰ ਕਰ ਰਹੇ ਸਨ। ਘਟਨਾ ਬਾਰੇ ਸਹੀ ਸਮੇਂ ’ਤੇ ਪਤਾ ਲੱਗਣ ਕਾਰਨ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਗਈ ਸੀ।
ਜਾਣਕਾਰੀ ਅਨੁਸਾਰ ਬੱਸ ਦੇ ਚਾਲਕ ਨੇ ਪਿੰਡ ਚੰਨੋਂ ਨੇੜੇ ਚੱਲਦੀ ਬੱਸ ਦੇ ਪਿਛਲੇ ਹਿੱਸੇ ’ਚੋਂ ਧੂੰਆਂ ਨਿਕਲਦਾ ਦੇਖਿਆ ਅਤੇ ਕਿਸੇ ਚੀਜ਼ ਦੇ ਸੜਨ ਦੀ ਬਦਬੂ ਮਹਿਸੂਸ ਕੀਤੀ। ਅੱਗ ਤੇਜ਼ੀ ਨਾਲ ਫੈਲਣੀ ਸ਼ੁਰੂ ਹੋ ਗਈ ਤੇ ਦੇਖਦੇ ਹੀ ਦੇਖਦੇ ਅੱਗ ਨੇ ਬੱਸ ਦੇ ਪਿਛਲੇ ਪਾਸੇ ਰੱਖੇ ਇੰਜਣ ਤੇ ਏ. ਸੀ. ਵਾਲੇ ਕੈਬਿਨ ਨੂੰ ਲਪੇਟ ’ਚ ਲੈ ਲਿਆ।
ਬੱਸ ਚਾਲਕ ਸਮੇਤ ਬੱਸ ’ਚ ਮੌਜੂਦ ਚਾਲਕ ਦਲ ਦੇ ਹੋਰ ਮੈਂਬਰਾਂ ਨੇ ਹਾਈਵੇਅ ’ਤੇ ਸਥਿਤ ਇਕ ਢਾਬੇ ਨੇੜੇ ਖੁੱਲ੍ਹੇ ਇਲਾਕੇ ’ਚ ਬੱਸ ਨੂੰ ਰੋਕਿਆ ਤੇ ਤੁਰੰਤ ਯਾਤਰੀਆਂ ਨੂੰ ਬੱਸ ’ਚੋਂ ਉਤਰਨ ਲਈ ਆਖਿਆ।
ਕੁਝ ਹੀ ਮਿੰਟਾਂ ’ਚ ਅੱਗ ਹੋਰ ਭੜਕ ਗਈ। ਖੁਸ਼ਕਿਸਮਤੀ ਰਹੀ ਕਿ ਬੱਸ ’ਚੋਂ ਸਾਰੇ ਮੁਸਾਫਿਰ ਸਮੇਂ ਸਿਰ ਬਾਹਰ ਨਿਕਲਣ ’ਚ ਕਾਮਯਾਬ ਰਹੇ, ਨਹੀਂ ਤਾਂ ਵੱਡੀ ਅਣਹੋਣੀ ਵਾਪਰ ਜਾਣੀ ਸੀ।
Read More : ਘਨੌਰ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਰਹੀ ਉਮੀਦਵਾਰ ਦੀ ਫਾਇਲ ਖੋਹ ਕੇ ਭੱਜਿਆ ਵਿਅਕਤੀ
