ਫਤਿਹਗੜ੍ਹ ਚੂੜੀਆਂ, 3 ਜਨਵਰੀ : ਜ਼ਿਲਾ ਗੁਰਦਾਸਪੁਰ ਵਿਚ ਕਸਬਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਹਰਦੋਵਾਲ ਖੁਰਦ ਵਿਖੇ ਕਿਸਾਨ ਬੂਟਾ ਸਿੰਘ ਅਤੇ ਵਜੀਰ ਸਿੰਘ ਦੇ ਡੰਗਰਾਂ ਵਾਲੇ ਸ਼ੈੱਡ ’ਚ ਅੱਗ ਲੱਗ ਗਈ, ਜਿਸ ਨਾਲ ਮੱਝਾਂ, ਗਾਵਾਂ ਸਮੇਤ 10 ਪਸ਼ੂਆਂ ਦੀ ਮੌਤ ਹੋ ਗਈ।
ਇਸ ਸਬੰਧੀ ਪੀੜਤ ਕਿਸਾਨ ਬੂਟਾ ਸਿੰਘ ਅਤੇ ਵਜੀਰ ਸਿੰਘ ਅਤੇ ਪਿੰਡ ਦੇ ਮੋਹਤਬਰ ਹਰਸਿਮਰਨ ਸਿੰਘ ਰਾਜਾ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ ਉਨ੍ਹਾਂ ਦੇ ਗੁਆਂਢੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਡੰਗਰਾਂ ਵਾਲੇ ਸ਼ੈੱਡ ’ਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਜਦ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਡੰਗਰਾਂ ਵਾਲੇ ਸ਼ੈੱਡ ’ਚ ਅੱਗ ਲੱਗੀ ਹੋਈ ਸੀ ਅਤੇ ਅੰਦਰੋਂ ਧੂੰਆਂ ਨਿਕਲ ਰਿਹਾ ਸੀ ਅਤੇ ਜਦ ਅੱਗ ਬੁਝਾ ਕੇ ਅੰਦਰ ਦੇਖਿਆ ਤਾਂ ਸ਼ੈੱਡ ਅੰਦਰ ਬੰਨ੍ਹੇ ਸਾਰੇ ਪਸ਼ੂਆਂ ਦੀ ਮੌਤ ਹੋ ਚੁੱਕੀ ਸੀ। ਇਸ ਦੌਰਾਨ ਇਕ ਕੁੱਤਾ ਅਤੇ ਇਕ ਬੱਕਰਾ ਵੀ ਅੱਗ ਦੀ ਭੇਟ ਚੜ੍ਹ ਗਿਆ।
Read More : ਲਾਪਤਾ 328 ਪਾਵਨ ਸਰੂਪਾਂ ਦੇ ਮਾਮਲਾ ਵਿਚ ਮੋਰਿੰਡਾ ਵਿਖੇ ਐੱਸ.ਆਈ.ਟੀ. ਦੀ ਰੇਡ
