ਵਪਾਰੀ ਦੇ ਹੱਥ ਅਤੇ ਲੱਤ ’ਚ ਲੱਗੀਆਂ ਗੋਲੀਆਂ
ਬਠਿੰਡਾ, 16 ਜੂਨ : – ਸੋਮਵਾਰ ਸਵੇਰੇ ਬਠਿੰਡਾ ਦੇ ਥਰਮਲ ਕਾਲੋਨੀ ਦੇ ਗੇਟ ਨੰਬਰ-2 ਦੇ ਬਾਹਰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇਕ ਕਾਰੋਬਾਰੀ ’ਤੇ ਗੋਲੀਆਂ ਚਲਾ ਦਿੱਤੀਆ। ਇਸ ਦੌਰਾਨ ਵਪਾਰੀ ਦੇ ਹੱਥ ਅਤੇ ਇਕ ਲੱਤ ’ਚ ਗੋਲੀਆਂ ਲੱਗੀਆਂ। ਇਸ ਤੋਂ ਬਾਅਦ ਦੋਵੇਂ ਅਣਪਛਾਤੇ ਨੌਜਵਾਨ ਮੋਟਰਸਾਈਕਲ ਸਮੇਤ ਮੌਕੇ ਤੋਂ ਫਰਾਰ ਹੋ ਗਏ।
ਜ਼ਖਮੀ ਵਿਅਕਤੀ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਚ ਦਾਖਲ ਕਰਵਾਇਆ ਗਿਆ। ਜ਼ਖਮੀ ਵਿਅਕਤੀ ਦੀ ਪਛਾਣ ਲਲਿਤ ਛਾਬੜਾ ਵਜੋਂ ਹੋਈ ਹੈ, ਜੋ ਕਿ ਸੰਤਪੁਰਾ ਰੋਡ ਬਠਿੰਡਾ ਦਾ ਰਹਿਣ ਵਾਲਾ ਹੈ ਅਤੇ ਸ਼ਹਿਰ ’ਚ ਸੈਨੇਟਰੀ ਦੀ ਦੁਕਾਨ ਚਲਾਉਂਦਾ ਹੈ।
ਜਾਣਕਾਰੀ ਮਿਲਣ ਤੋਂ ਬਾਅਦ ਐੱਸ. ਪੀ. ਸਿਟੀ ਨਰਿੰਦਰ ਸਿੰਘ ਅਤੇ ਪੁਲਸ ਟੀਮ ਮੌਕੇ ’ਤੇ ਪਹੁੰਚੀ। ਐੱਸ. ਪੀ. ਸਿਟੀ ਨੇ ਕਿਹਾ ਕਿ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਕਾਰੋਬਾਰੀ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਲੋਕਾਂ ’ਤੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Read More : ਰਿਟਰੀਟ ਸੈਰਾਮਨੀ ਦਾ ਸਮਾਂ ਬਦਲਿਆ