ਪ੍ਰਧਾਨ ਮੰਤਰੀ ਮੋਦੀ, ਸ਼ਾਹਰੁਖ ਖਾਨ, ਮੁੱਖ ਮੰਤਰੀ ਬੈਨਰਜੀ, ਤੇਂਦੁਲਕਰ ਅਤੇ ਗਾਂਗੁਲੀ ਨਾਲ ਕਰਨਗੇ ਮੁਲਾਕਾਤ
ਕੋਲਕਾਤਾ, 13 ਦਸੰਬਰ : 14 ਸਾਲ ਬਾਅਦ ਅਰਜਨਟੀਨਾ ਦੇ ਮਹਾਨ ਫੁੱਟਬਾਲ ਖਿਡਾਰੀ ਲਿਓਨਲ ਮੇਸੀ ਭਾਰਤ ਆਏ ਹਨ। ਉਨ੍ਹਾਂ ਦੇ ਨਾਲ ਉਰੂਗਵੇ ਦੇ ਸਟਾਰ ਲੁਈਸ ਸੁਆਰੇਜ਼ ਅਤੇ ਅਰਜਨਟੀਨਾ ਦੇ ਮਿਡਫੀਲਡਰ ਰੋਡਰੀਗੋ ਡੀ ਪਾਲ ਵੀ ਹਨ। ਤਿੰਨੋਂ ਖਿਡਾਰੀ ਸਵੇਰੇ 2:30 ਵਜੇ ਦੇ ਕਰੀਬ ਕੋਲਕਾਤਾ ਹਵਾਈ ਅੱਡੇ ‘ਤੇ ਪਹੁੰਚੇ।
ਮੈਸੀ ਸੰਯੁਕਤ ਰਾਸ਼ਟਰ ਦੇ ਬਾਲ ਸੰਗਠਨ ਯੂਨੀਸੇਫ ਦਾ ਬ੍ਰਾਂਡ ਅੰਬੈਸਡਰ ਹੈ, ਜਿਸ ਦੇ ਤਹਿਤ ਉਹ ਭਾਰਤ ਵਿੱਚ ‘GOAT India’ ਟੂਰ ਕਰ ਰਹੇ ਹਨ। ਮੈਸੀ 15 ਦਸੰਬਰ ਤੱਕ ਤਿੰਨ ਦਿਨਾਂ ਵਿਚ ਚਾਰ ਸ਼ਹਿਰਾਂ ਦਾ ਦੌਰਾ ਕਰਨਗੇ। ਇਨ੍ਹਾਂ ਵਿੱਚ ਹੈਦਰਾਬਾਦ, ਮੁੰਬਈ ਅਤੇ ਨਵੀਂ ਦਿੱਲੀ ਸ਼ਾਮਲ ਹਨ।
ਉਹ ਕੋਲਕਾਤਾ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ, ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨਾਲ ਮੁਲਾਕਾਤ ਕਰਨਗੇ। ਉਹ ਆਪਣੀ ਫੇਰੀ ਦੌਰਾਨ ਮੁੰਬਈ ਵਿੱਚ ਸਚਿਨ ਤੇਂਦੁਲਕਰ ਨੂੰ ਵੀ ਮਿਲਣਗੇ। ਉਨ੍ਹਾਂ ਦੀ ਫੇਰੀ 15 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨਾਲ ਸਮਾਪਤ ਹੋਵੇਗੀ।
Read More : ਹਾਈਕੋਰਟ ਤੋਂ ਕਾਂਗਰਸੀ ਉਮੀਦਵਾਰ ਬੀਬੀ ਚਰਨਜੀਤ ਕੌਰ ਨੂੰ ਵੱਡੀ ਰਾਹਤ
