Punjab budget

ਇਤਿਹਾਸ ਵਿਚ ਪਹਿਲੀ ਵਾਰ ਐਤਵਾਰ ਨੂੰ ਹੋਵੇਗਾ ਬਜਟ ਸੈਸ਼ਨ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਸ਼ਡਿਊਲ ਜਾਰੀ : 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

ਚੰਡੀਗੜ੍ਹ, 24 ਫਰਵਰੀ : ਪੰਜਾਬ ਵਿਧਾਨ ਸਭਾ ਦੇ ਆਗਾਮੀ ਬਜਟ ਸੈਸ਼ਨ ਦਾ ਅਧਿਕਾਰਤ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਅਤੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ।

ਇਸ ਵਾਰ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਇੱਕ ਨਵੀਂ ਪਿਰਤ ਪਾਈ ਜਾ ਰਹੀ ਹੈ ਕਿਉਂਕਿ ਸੂਬੇ ਦਾ ਬਜਟ 8 ਮਾਰਚ (ਐਤਵਾਰ) ਨੂੰ ਪੇਸ਼ ਕੀਤਾ ਜਾਵੇਗਾ। ਮਾਹਿਰਾਂ ਅਨੁਸਾਰ ਇਸ ਖਾਸ ਦਿਨ (ਅੰਤਰਰਾਸ਼ਟਰੀ ਮਹਿਲਾ ਦਿਵਸ) ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਸਰਕਾਰ ਔਰਤਾਂ ਨੂੰ 1,000 ਰੁਪਏ ਮਹੀਨਾਵਾਰ ਗ੍ਰਾਂਟ ਦੇਣ ਦਾ ਵੱਡਾ ਐਲਾਨ ਕਰ ਸਕਦੀ ਹੈ।

ਵਿਧਾਨ ਸਭਾ ਤੋਂ ਮਿਲੀ ਜਾਣਕਾਰੀ ਅਨੁਸਾਰ, 7 ਮਾਰਚ ਨੂੰ ਸਦਨ ਦੀ ਛੁੱਟੀ ਰਹੇਗੀ। 9 ਮਾਰਚ ਨੂੰ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ ਅਤੇ ਧੰਨਵਾਦ ਪ੍ਰਸਤਾਵ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ, 10 ਅਤੇ 11 ਮਾਰਚ ਨੂੰ ਲਗਾਤਾਰ ਦੋ ਦਿਨ ਬਜਟ ‘ਤੇ ਵਿਸਥਾਰਪੂਰਵਕ ਚਰਚਾ ਹੋਵੇਗੀ, ਜਿਸ ਵਿੱਚ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਉਨ੍ਹਾਂ ਦੀ ਗਿਣਤੀ ਦੇ ਹਿਸਾਬ ਨਾਲ ਬੋਲਣ ਦਾ ਸਮਾਂ ਦਿੱਤਾ ਜਾਵੇਗਾ। 12 ਮਾਰਚ ਦਾ ਦਿਨ ਗੈਰ-ਸਰਕਾਰੀ ਕੰਮਕਾਜ ਲਈ ਰਾਖਵਾਂ ਰੱਖਿਆ ਗਿਆ ਹੈ।

ਸੈਸ਼ਨ ਦੇ ਵਿਚਕਾਰ 13 ਤੋਂ 15 ਮਾਰਚ ਤੱਕ ਛੁੱਟੀ ਰਹੇਗੀ। ਇਸ ਸਮੇਂ ਦੌਰਾਨ ਮੋਹਾਲੀ ਵਿੱਚ “ਨਿਵੇਸ਼ ਪੰਜਾਬ” ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਦੇਸ਼-ਵਿਦੇਸ਼ ਤੋਂ ਵੱਡੇ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਪਹੁੰਚਣਗੇ। ਇਸ ਮਹੱਤਵਪੂਰਨ ਸਮਾਗਮ ਤੋਂ ਬਾਅਦ, 16 ਮਾਰਚ ਨੂੰ ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਵੇਗੀ ਅਤੇ ਬਾਅਦ ਵਿੱਚ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।

Read More : ਕੰਗਨਾ ਰਣੌਤ ਮਾਣਹਾਨੀ ਕੇਸ : ਬਠਿੰਡਾ ਅਦਾਲਤ ਵਿਚ ਅੱਜ ਹੋਣ ਵਾਲੀ ਸੁਣਵਾਈ ਟਲੀ

Leave a Reply

Your email address will not be published. Required fields are marked *