ETO

ਦੇਸ਼ ’ਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ : ਈਟੀਓ

ਕੈਬਨਿਟ ਮੰਤਰੀ ਹਰਭਜਨ ਈ. ਟੀ. ਓ. ਨੇ ਦੀਨਾਨਗਰ, ਗੁਰਦਾਸਪੁਰ ਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਵੰਡੇ

ਗੁਰਦਾਸਪੁਰ, 15 ਅਕਤੂਬਰ : –ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਵੰਡਣ ਲਈ ਮਿੱਥੀ ਆਪਣੀ 45 ਦਿਨਾਂ ਦੀ ਸਮਾਂ ਹੱਦ ਦੇ ਬਾਵਜੂਦ ਕਰੀਬ 30 ਦਿਨਾਂ ਦੇ ਅੰਦਰ-ਅੰਦਰ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕੀਤਾ ਹੈ।

ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਦੀਨਾਨਗਰ ਦੇ ਪਿੰਡ ਖੁਸ਼ੀਪੁਰ ’ਚ 42 ਲਾਭਪਾਤਰੀਆਂ ਨੂੰ 23 ਲੱਖ ਰੁਪਏ ਦੇ ਚੈੱਕ, ਗੁਰਦਾਸਪੁਰ ਦੇ ਪਿੰਡ ਖੋਖਰ ਰਾਜਪੂਤਾਂ ਵਿਖੇ 50 ਲਾਭਪਾਤਰੀਆਂ ਨੂੰ 24 ਲੱਖ ਰੁਪਏ ਦੇ ਚੈੱਕ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਕੋਠੇ ਦੇ 46 ਹੜ੍ਹ ਪੀੜਤਾਂ ਨੂੰ ਕਰੀਬ 12 ਲੱਖ ਰੁਪਏ ਦੇ ਚੈੱਕ (ਸੈਕਸ਼ਨ) ਲੈਟਰ ਵੰਡੇ।

ਇਸ ਦੌਰਾਨ ਹਰਭਜਨ ਸਿੰਘ ਈ. ਟੀ. ਓ., ਲੋਕ ਨਿਰਮਾਣ ਮੰਤਰੀ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 11 ਸਤੰਬਰ ਨੂੰ ਐਲਾਨ ਕੀਤਾ ਸੀ ਕਿ ਵਿਸ਼ੇਸ਼ ਗਿਰਦਾਵਰੀ ਕਰਵਾਉਣ ਮਗਰੋਂ 45 ਦਿਨਾਂ ਦੇ ਅੰਦਰ-ਅੰਦਰ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਜਾਵੇਗਾ ਪਰ ਸੂਬਾ ਸਰਕਾਰ ਨੇ ਆਪਣੀਆਂ ਅਣਥੱਕ ਕੋਸ਼ਿਸ਼ਾਂ ਰਾਹੀਂ ਸਮੇਂ ਤੋਂ ਪਹਿਲਾਂ ਅਤੇ ਦੀਵਾਲੀ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਇਸ ਕੰਮ ਲਈ ਮਿਹਨਤ ਕਰਨ ਵਾਲੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹ ਪੀੜਤਾਂ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਕਾਰਨ ਪੰਜਾਬ ਦੇ ਕਈ ਜ਼ਿਲਿਆਂ ’ਚ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਮਦਦ ਲਈ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਦੀ ਸ਼ੁਰੂਆਤ ਕੀਤੀ, ਜਿਸਦਾ ਮਤਲਬ ਮੁਸ਼ਕਲ ਸਮਿਆਂ ’ਚ ਵੀ ਆਪਣਾ ਹੌਸਲਾ ਬਰਕਰਾਰ ਰੱਖਣਾ ਅਤੇ ਹਨੇਰੇ ’ਚ ਵੀ ਉਮੀਦ ਦੀ ਕਿਰਨ ਜਗਾਈ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਸਮੇਂ ਸਿਰ ਮੁਆਵਜ਼ੇ ਦੀ ਵੰਡ ਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਪਹਿਲੀ ਦਫ਼ਾ ਗਿਰਦਾਵਰੀ ਆਨਲਾਈਨ ਪੋਰਟਲ ਰਾਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਗੁਰਦਾਸਪੁਰ ਪ੍ਰਭਾਵਿਤ ਵਿਅਕਤੀਆਂ ਨੂੰ ਫ਼ਸਲਾਂ, ਮਕਾਨਾਂ ਤੇ ਪਸ਼ੂਆਂ ਆਦਿ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਜਲਦੀ ਉਨ੍ਹਾਂ ਦੇ ਬੈਂਕ ਖ਼ਾਤਿਆਂ ’ਚ ਮੁਆਵਜ਼ਾ ਰਾਸ਼ੀ ਪਹੁੰਚ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਪੰਜਾਬ ਸਰਕਾਰ ਆਪਣੇ ਹਿੱਸੇ ਦੀ ਰਾਸ਼ੀ ਵਿੱਚ ਵਾਧਾ ਕਰਕੇ ਪ੍ਰਤੀ ਏਕੜ 20,000 ਰੁਪਏ ਮੁਆਵਜਾ ਦੇ ਰਹੀ ਹੈ, ਜੋ ਦੇਸ਼ ਭਰ ’ਚ ਸਭ ਤੋਂ ਵੱਧ ਹੈ।

ਇਸ ਮੌਕੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਡੀ . ਸੀ. ਦਲਵਿੰਦਰਜੀਤ ਸਿੰਘ, ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਅਜੈ ਬਹਿਲ, ਹਨੀ ਬਹਿਲ, ਐੱਸ. ਡੀ. ਐੱਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐੱਸ. ਡੀ. ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਐੱਸ. ਡੀ. ਐੱਮ. ਡੇਰਾ ਬਾਬਾ ਨਾਨਕ ਆਦਿੱਤਿਆ ਸ਼ਰਮਾ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਸੁੱਚਾ ਸਿੰਘ ਮੁਲਤਾਨੀ ਆਦਿ ਆਦਿ ਮੌਜੂਦ ਸਨ।

Read More : ਦੀਵਾਲੀ ਦੇ ਮੱਦੇਨਜ਼ਰ ਡੀ. ਜੀ. ਪੀ. ਵੱਲੋਂ ਸੂਬੇ ‘ਚ ਪੁਲਸ ਦੀ ਤਾਇਨਾਤੀ ਵਧਾਉਣ ਦੇ ਹੁਕਮ

Leave a Reply

Your email address will not be published. Required fields are marked *