ਚੰਡੀਗੜ੍ਹ, 8 ਦਸੰਬਰ : ‘ਗ੍ਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਵਾਲੇ ਇਲਾਕੇ ਦੀ ਸੁਰੱਖਿਆ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਕਾਸ ਅਤੇ ਵਿਸਥਾਰ ਨੂੰ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ।
‘ਗ੍ਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਭਰ ’ਚ 12,55,700 ਬੂਟੇ ਲਾਏ ਗਏ ਹਨ। ਇਨ੍ਹਾਂ ’ਚ ਸ਼ਹਿਰੀ ਜੰਗਲਾਤ ਅਧੀਨ ਲਾਏ ਗਏ 3,31,000 ਬੂਟੇ ਵੀ ਸ਼ਾਮਲ ਹਨ, ਜਿਨ੍ਹਾਂ ’ਚ ਸੰਸਥਾਗਤ ਜ਼ਮੀਨ ’ਤੇ ਬੂਟੇ ਲਾਉਣਾ ਅਤੇ ਐਗਰੋ ਫਾਰੈਸਟਰੀ (ਲਿੰਕ ਸੜਕਾਂ ਦੇ ਨਾਲ ਲੱਗਦੇ ਖੇਤਾਂ ’ਚ ਇਕ ਕਤਾਰ ’ਚ ਬੂਟੇ ਲਾਉਣਾ), 2,50,000 ਪਾਪੂਲਰ/ਡੇਕ ਅਤੇ 3,00,000 ਸਫੈਦੇ ਦੇ ਰੁੱਖ ਸ਼ਾਮਲ ਹਨ।
ਇਸ ਤੋਂ ਇਲਾਵਾ ਕੰਡਿਆਲੀ ਤਾਰ ਲਾ ਕੇ ਪਵਿੱਤਰ ਵਣ ਵਿਕਸਤ ਕਰਨ ਦੇ ਨਾਲ-ਨਾਲ ਕੰਡਿਆਲੀ ਤਾਰ ਨਾਲ ‘ਨਾਨਕ ਬਗੀਚੀਆਂ’ ਵਿਕਸਿਤ ਕਰਨ ਦੇ ਹਿੱਸੇ ਵਜੋਂ 20,800 ਬੂਟੇ ਲਾਏ ਗਏ ਹਨ। ਇਸ ਦੇ ਨਾਲ ਹੀ ਉਦਯੋਗਿਕ ਸੰਸਥਾਵਾਂ ’ਚ 46,500 ਬੂਟੇ ਲਾਏ ਗਏ ਹਨ ਜਦਕਿ ਸਕੂਲਾਂ ’ਚ 1,44,500 ਬੂਟੇ ਲਾਏ ਗਏ ਹਨ। ਇਸ ਤੋਂ ਇਲਾਵਾ, 1,62,900 ਲੰਬੇ ਬੂਟੇ ਵੀ ਲਾਏ ਗਏ ਹਨ।
Read More : ‘ਆਪ’ ਵਿਧਾਇਕ ਉੱਗੋਕੇ ਦਾ ਪੀ.ਏ. ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ
