ਸਰਕਾਰੀ ਜਾਇਦਾਦ ਵੇਚਣ ਦੇ ਮਾਮਲਾ ‘ਚ ਅਦਾਲਤ ਵਿਚ ਪੇਸ਼ ਨਾ ਹੋਣ ‘ਤੇ ਹੋਈ ਕਾਰਵਾਈ
ਮੋਹਾਲੀ, 1 ਅਗਸਤ : ਮੋਹਾਲੀ ਸਥਿਤ ਵਿਜੀਲੈਂਸ ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਸਾਧੂ ਸਿੰਘ ਧਰਮਸੌਤ ਅਤੇ ਉਸਦੇ ਪੁੱਤਰ ਖਿਲਾਫ਼ ਮੋਹਾਲੀ ਅਦਾਲਤ ਵਿਖੇ ਸਰਕਾਰੀ ਜਾਇਦਾਦ ਵੇਚਣ ਸਬੰਧੀ ਕੇਸ ਦੀ ਸੁਣਵਾਈ ਕੀਤੀ ਜਾ ਰਹੀ ਸੀ, ਜਿਸ ਦੌਰਾਨ ਹਰਪ੍ਰੀਤ ਸਿੰਘ ਅਦਾਲਤ ਵਿਚ ਸੁਣਵਾਈ ਮੌਕੇ ਪੇਸ਼ ਨਹੀਂ ਹੋ ਰਹੇ ਸਨ।
ਦੱਸ ਦਈਏ ਕਿ ਭਗੌੜਾ ਕਰਾਰ ਦਿੱਤੇ ਜਾਣ ਤੋਂ ਪਹਿਲਾਂ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ ਲੋੜੀਂਦਾ ਕਰਾਰ ਦਿੱਤਾ ਸੀ। ਇਸ ਦੇ ਨਾਲ ਹੀ ਜਦੋਂ ਅਨੇਕਾਂ ਮੌਕੇ ਮਿਲਣ ਦੇ ਬਾਵਜੂਦ ਹਰਪ੍ਰੀਤ ਸਿੰਘ ਅਦਾਲਤ ਵਿਖੇ ਨਿੱਜੀ ਤੌਰ ਉਤੇ ਪੇਸ਼ ਨਹੀਂ ਹੋਏ ਤਾਂ ਅਦਾਲਤ ਨੇ ਬੀ. ਐਨ. ਐਸ. ਐਸ. ਦੀ ਧਾਰਾ 83 ਤਹਿਤ ਉਸਨੂੰ ਭਗੌੜਾ ਕਰਾਰ ਦੇਣ ਦੀ ਕਾਰਵਾਈ ਕੀਤੀ।
ਇਸ ਸਬੰਧੀ ਅਦਾਲਤ ਤੇ ਹੁਕਮਾਂ ਉਤੇ ਹਰਪ੍ਰੀਤ ਸਿੰਘ ਦੀ ਰਿਹਾਇਸ਼ ਬਾਹਰ ਭਗੌੜਾ ਕਰਾਰ ਦਿੱਤੇ ਜਾਣ ਦਾ ਨੋਟਿਸ ਵੀ ਲਗਾਇਆ ਗਿਆ।
Read More : ਕਾਰਾਂ ਦੀ ਟੱਕਰ ’ਚ 2 ਲੋਕਾਂ ਦੀ ਮੌਤ, 4 ਜ਼ਖਮੀ